ਐਸ. ਸੀ. ਕਮਿਸ਼ਨ ਦੇ ਦਖਲ ਨਾਲ ਮਿਲੀ ਤਰੱਕੀ

ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਰਮਚਾਰਣ ਨੂੰ ਡੀਮ ਡੇਟ ਤੋਂ ਤਰੱਕੀ ਦਾ ਲਾਭ ਮਿਲ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਰਮਚਾਰਣ ਬਲਜਿੰਦਰ ਕੌਰ ਨੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦੇ ਜੂਨੀਅਰ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਤਰੱਕੀ ਦੇ ਦਿੱਤੀ ਗਈ ਹੈ ਅਤੇ ਉਸਨੂੰ ਕਈ ਵਾਰ ਉੱਚ ਅਧਿਕਾਰੀਆਂ ਨਾਲ ਪੱਤਰ ਵਿਹਾਰ ਕਰਨ ਉਪਰੰਤ ਵੀ ਤਰੱਕੀ ਦੇ ਬਣਦੇ ਲਾਭ ਤੋਂ ਨਾ ਸਿਰਫ ਵਾਂਝਾ ਰੱਖਿਆ ਜਾ ਰਿਹਾ ਹੈ ਸਗੋਂ ਉਸ ਤੋਂ ਜੂਨੀਅਰ ਕਰਮਚਾਰੀਆਂ ਨੂੰ ਤਰੱਕੀ ਦੇ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਇਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਨੂੰ ਹਦਾਇਤ ਕੀਤੀ ਗਈ ਕਿ ਬਲਜਿੰਦਰ ਕੌਰ ਨੂੰ ਡੀਮ ਡੇਟ ਦੇ ਸਾਰੇ ਲਾਭ ਦਿੱਤੇ ਜਾਣ, ਜਿਸ ਤੇ ਪੀਐਸਪੀਸੀਐਲ ਵੱਲੋਂ ਪੱਤਰ ਜਾਰੀ ਕਰਕੇ ਉਸ ਨੂੰ ਸਾਰੇ ਲਾਭ ਦੇ ਦਿੱਤੇ ਗਏ ਹਨ।

Leave a Reply

Your email address will not be published. Required fields are marked *