ਓਨਟਾਰੀਓ ਵਿੱਚ ਵਾਪਰਿਆ ਭਿਆਨਕ ਹਾਦਸਾ, 1 ਵਿਅਕਤੀ ਦੀ ਮੌਤ

ਓਨਟਾਰੀਓ, 30 ਦਸੰਬਰ (ਸ.ਬ.) ਕੈਨੇਡਾ ਦੇ ਸੂਬੇ ਓਨਟਾਰੀਓ ਵਿੱਚ ਬੀਤੇ ਦਿਨੀਂ ਇਕ ਕਾਰ ਅਤੇ ਪਿਕਅੱਪ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 1 ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਅਤੇ 7 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ| ਇਹ ਹਾਦਸਾ ਓਨਟਾਰੀਓ ਦੇ ਟਾਊਨ ਕੈਲੇਡਨ ਵਿੱਚ ਵਾਪਰਿਆ| ਕੈਨੇਡਾ ਵਿਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ ਅਤੇ ਬਰਫਬਾਰੀ ਲੋਕਾਂ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਹੈ|
ਪੈਰਾ-ਮੈਡੀਕਲ ਅਤੇ ਓਨਟਾਰੀਓ ਸੂਬਾਈ ਪੁਲੀਸ ਨੇ ਦੱਸਿਆ ਕਿ ਐਮਰਜੈਂਸੀ ਅਧਿਕਾਰੀਆਂ ਨੂੰ ਓਨਟਾਰੀਓ ਦੇ ਟਾਊਨ ਕੈਲੇਡਨ ਹਾਈਵੇਅ-410 ਤੇ ਵਾਪਰੇ ਹਾਦਸੇ ਦੀ ਸੂਚਨਾ ਦਿੱਤੀ ਗਈ| ਜਦੋਂ ਘਟਨਾ ਵਾਲੀ ਥਾਂ ਤੇ ਐਮਰਜੈਂਸੀ ਅਧਿਕਾਰੀਆਂ ਪੁੱਜੇ ਤਾਂ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ, ਜਦਕਿ 7 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ| ਅਧਿਕਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ| ਪੁਲੀਸ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਲਈ ਕੁਝ ਘੰਟਿਆਂ ਲਈ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ|

Leave a Reply

Your email address will not be published. Required fields are marked *