ਔਰਤਾਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਸਰਗਰਮ ਹੋਣ ਦੀ ਲੋੜ : ਦਲਜੀਤ ਚੀਮਾ

ਐਸ. ਏ. ਐਸ. ਨਗਰ, 4 ਜਨਵਰੀ (ਸ.ਬ.) ਔਰਤਾਂ ਹਰ ਖੇਤਰ ਵਿੱਚ ਅੱਗੇ ਹਨ ਅਤੇ ਮਰਦਾਂ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰ ਰਹੀਆਂ ਹਨ| ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਸ੍ਰ. ਦਲਜੀਤ ਸਿੰਘ ਚੀਮਾ ਨੇ ਪਿੰਡ ਬਲੌਂਗੀ ਕਲੌਨੀ ਦੀ ਨਵੀਂ ਚੁਣੀ ਗਈ ਸਰਪੰਚ ਸਰੋਜਾ ਦੇਵੀ ਅਤੇ ਉਹਨਾਂ ਦੇ ਪਤੀ ਸ੍ਰੀ ਦਿਨੇਸ਼ ਕੁਮਾਰ ਨਾਲ ਮੁਲਾਕਾਤ ਦੌਰਾਨ ਆਖੀ| ਸ੍ਰੀਮਤੀ ਸਰੋਜਾ ਦੇਵੀ ਪਿੰਡ ਦੀ ਸਰਪੰਚ ਚੁਣੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਦੀ ਅਗਵਾਈ ਵਿਚ ਸ੍ਰ. ਚੀਮਾ ਕੋਲ ਅਸ਼ੀਰਵਾਦ ਲੈਣ ਲਈ ਪਹੁੰਚੇ ਸਨ| ਇਸ ਮੌਕੇ ਸ੍ਰ. ਚੀਮਾ ਨੇ ਸਰੋਜਾ ਦੇਵੀ ਨੂੰ ਤਕੜੇ ਹੋ ਕੇ ਪਿੰਡ ਦੇ ਵਿਕਾਸ ਕਾਰਜ ਕਰਨ ਲਈ ਹੱਲਾਸ਼ੇਰੀ ਦਿੱਤੀ|
ਇਸ ਮੌਕੇ ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਸ੍ਰ. ਭੁਪਿੰਦਰ ਸਿੰਘ, ਅਖਿਲੇਸ਼ ਕੁਮਾਰ ਅਤੇ ਹਰ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *