ਕਠੂਆ ਗੈਂਗਰੇਪ: ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਗਏ 8 ਦੋਸ਼ੀ, ਅਗਲੀ ਸੁਣਵਾਈ 28 ਅਪ੍ਰੈਲ ਨੂੰ

ਜੰਮੂ, 16 ਅਪ੍ਰੈਲ (ਸ.ਬ.) ਕਠੂਆ ਗੈਂਗਰੇਪ ਅਤੇ ਹੱਤਿਆਕਾਂਡ ਦੇ ਇਕ ਨਾਬਾਲਗ ਸਮੇਤ 8 ਦੋਸ਼ੀਆਂ ਨੂੰ ਅੱਜ ਇੱਥੇ ਇਕ ਅਦਾਲਤ ਵਿੱਚ ਸੁਣਵਾਈ ਲਈ ਪੇਸ਼ ਕੀਤਾ ਗਿਆ| ਅਦਾਲਤ ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ 28 ਅਪ੍ਰੈਲ ਨੂੰ ਕਰੇਗੀ| ਇਸ ਤੋਂ ਪਹਿਲੇ ਪੀੜਤਾ ਦੀ ਵਕੀਲ ਦੀਪਿਕਾ ਸਿੰਘ ਰਾਜਾਵਤ ਨੇ ਆਪਣੇ ਨਾਲ ਬਲਾਤਕਾਰ ਅਤੇ ਕਤਲ ਕੀਤੇ ਜਾਣ ਦਾ ਸ਼ੱਕ ਪ੍ਰਗਟਾਇਆ ਹੈ| ਉਨ੍ਹਾਂ ਨੇ ਕੇਸ ਨੂੰ ਜੰਮੂ ਕਸ਼ਮੀਰ ਤੋਂ ਬਾਹਰ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਹੈ| ਇਸ ਮਾਮਲੇ ਵਿੱਚ ਪੀੜਤਾ ਦੇ ਪਰਿਵਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ| ਸੁਪਰੀਮ ਕੋਰਟ ਪੀੜਤਾ ਦੇ ਪਰਿਵਾਰ ਦੀ ਪਟੀਸ਼ਨ ਤੇ ਸੁਣਵਾਈ ਕਰੇਗਾ|
ਦੋਸ਼ੀਆਂ ਨੂੰ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਰਾਸਨਾ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ| ਗ੍ਰਿਫਤਾਰ ਲੋਕਾਂ ਤੇ ਦੋਸ਼ ਹੈ ਕਿ ਉਨ੍ਹਾਂ ਨੇ 8 ਸਾਲ ਦੀ ਬੱਚੀ ਨੂੰ ਜਨਵਰੀ ਵਿੱਚ ਇਕ ਹਫਤੇ ਤੱਕ ਕਠੂਆ ਜ਼ਿਲੇ ਦੇ ਇਕ ਪਿੰਡ ਦੇ ਮੰਦਰ ਵਿੱਚ ਬੰਧਕ ਬਣਾ ਕੇ ਰੱਖਿਆ ਸੀ| ਬੱਚੀ ਨੂੰ ਨਸ਼ੀਲਾ ਪਦਾਰਥ ਦੇ ਕੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ| ਕਤਲ ਦੇ ਲਗਭਗ 2 ਦਿਨਾ ਦੇ ਬਾਅਦ 17 ਜਨਵਰੀ ਨੂੰ ਬੱਚੀ ਦੀ ਲਾਸ਼ ਨੂੰ ਜੰਗਲ ਵਿੱਚ ਬਰਾਮਦ ਕੀਤਾ ਗਿਆ| ਨਾਬਾਲਗ ਦੋਸ਼ੀ ਖਿਲਾਫ ਵੱਖ ਤੋਂ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਹੈ|

Leave a Reply

Your email address will not be published. Required fields are marked *