ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਸਰਕਾਰ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 8 ਅਗਸਤ (ਸ.ਬ.) ਕਠੂਆ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਤਾਲਿਬ ਹੁਸੈਨ ਦੀ ਚਚੇਰੀ ਭੈਣ ਦੀ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਜੰਮੂ-ਕਸ਼ਮੀਰ ਸਰਕਾਰ ਨੂੰ ਨੋਟਿਸ ਭੇਜ ਕੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ| ਇਸ ਮਾਮਲੇ ਵਿੱਚ ਪੁਲੀਸ ਵਲੋਂ ਹੁਸੈਨ ਉਤੇ ਤਸ਼ੱਦਦ ਕਰਨ ਦਾ ਦੋਸ਼ ਹੈ| ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ ਨੂੰ ਹੋਵੇਗੀ| ਸਮਾਜਿਕ ਕਾਰਜਕਰਤਾ ਅਤੇ ਕਠੂਆ ਮਾਮਲੇ ਵਿੱਚ ਗਵਾਹ ਤਾਲਿਬ ਹੁਸੈਨ ਦੀ ਚਚੇਰੀ ਭੈਣ ਵਲੋਂ ਸੁਪਰੀਮ ਕੋਰਟ ਵਿੱਚ ਕਿਹਾ ਗਿਆ ਹੈ ਕਿ ਤਾਲਿਬ ਉੱਤੇ ਪੁਲੀਸ ਹਿਰਾਸਤ ਵਿੱਚ ਤਸ਼ੱਦਦ ਹੋ ਰਹੇ ਹਨ|

Leave a Reply

Your email address will not be published. Required fields are marked *