ਕਣਕ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਸਾੜਨ ਤੇ ਪੂਰਨ ਪਾਬੰਦੀ

ਐਸ .ਏ.ਐਸ.ਨਗਰ, 24 ਅਪ੍ਰੈਲ (ਸ.ਬ.) ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ ਖੂੰਹਦ ਨੂੰ ਸਾੜਨ ਦੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ|
ਇਸ ਤੋਂ ਇਲਾਵਾ ਕੰਬਾਈਨਾਂ ਤੇ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਾਉਣਾ ਲਾਜ਼ਮੀ ਹੈ| ਇਸ ਤੋਂ ਬਿਨਾਂ ਕਣਕ ਦੀ ਕਟਾਈ ਨਹੀਂ ਕੀਤੀ ਜਾ ਸਕਦੀ|
ਉਨ੍ਹਾਂ ਜ਼ਿਲ੍ਹੇ ਵਿੱਚ ਸ਼ਾਮ 07 ਵਜੇ ਤੋਂ ਲੈ ਕੇ ਸਵੇਰੇ 08 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਫ਼ਸਲ ਕੱਟਣ ਤੇ ਵੀ ਪਾਬੰਦੀ ਲਗਾਈ ਹੈ| ਇਹ ਹੁਕਮ 15 ਜੂਨ 2018 ਤੱਕ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ|

Leave a Reply

Your email address will not be published. Required fields are marked *