ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ: ਸਿੱਧੂ

ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਕਣਕ ਦੇ ਸੀਜਨ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਮੰਡੀਆਂ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ| ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਫਸਲ ਦਾ ਇਕ ਇਕ ਦਾਣਾ ਸਰਕਾਰੀ ਖਰੀਦ ਏਜੰਸੀਆਂ ਵਲੋਂ ਖਰੀਦਿਆ ਜਾਵੇਗਾ| ਇਹ ਗੱਲ ਅੱਜ ਨਜ਼ਦੀਕੀ ਪਿੰਡ ਰਾਏਪੁਰ ਕਲਾਂ ਵਿਖੇ ਆਯੋਜਿਤ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਮਗਰੋਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਆਖੀ| ਪਿੰਡ ਰਾਏਪੁਰ ਕਲਾਂ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੂੰ ਲਗਾਤਾਰ ਤੀਜੀ ਵਾਰ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਵਿਖੇ ਇਹ ਧਾਰਮਿਕ ਸਮਾਗਮ ਕਰਵਾਇਆ ਸੀ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ|
ਸਮਾਗਮ ਮਗਰੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ| ਪੰਜਾਬ ਸਰਕਾਰ ਨੇ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਉਤੇ ਰੋਕ ਲਗਾਕੇ ਕਰਜਾ ਕੁਰਕੀ ਖਤਮ ਮੁਹਿੰਮ ਨੂੰ ਪੂਰਾ ਕਰਨ ਵੱਲ ਆਪਣੇ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਹਨ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਬਿਨਾਂ ਕਿਸੇ ਭੇਦਭਾਵ ਦੇ ਸਮੁੱਚੇ ਪੰਜਾਬ ਦਾ ਵਿਕਾਸ ਕਰਵਾਇਆ             ਜਾਵੇਗਾ ਅਤੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਅੰਦਰ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ| ਇਸ ਮੌਕੇ ਪਿੰਡ ਨਿਵਾਸੀਆਂ ਨੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਤੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ  ਰਾਕੇਸ਼ ਕੁਮਾਰ ਮਿੰਟੂ, ਮੁਲਾਜ਼ਮ ਆਗੂ ਹਰਭਜਨ ਸਿੰਘ ਰਾਏਪੁਰ ਕਲਾਂ, ਬਲਜਿੰਦਰ ਸਿੰਘ ਰਾਏਪੁਰ ਕਲਾਂ, ਕਾਕਾ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਭੁਪਿੰਦਰ ਸਿੰਘ ਨੰਬਰਦਾਰ, ਅਜਮੇਰ ਸਿੰਘ, ਜਰਨੈਲ ਸਿੰਘ, ਰਣਧੀਰ ਸਿੰਘ, ਗੁਰਦੇਵ ਸਿੰਘ ਦੋਵੇਂ ਸਾਬਕਾ ਸਰਪੰਚ, ਕਰਮ ਸਿੰਘ, ਠੇਕੇਦਾਰ ਮੋਹਨ ਸਿੰਘ ਬਠਲਾਣਾ ਪ੍ਰਧਾਨ ਬਲਾਕ ਕਾਂਗਰਸ ਦਿਹਾਤੀ, ਚੌ. ਰਿਸ਼ੀਪਾਲ ਸਨੇਟਾ, ਚੌ. ਹਰਨੇਕ ਸਿੰਘ ਨੇਕੀ, ਮਨਜੀਤ ਸਿੰਘ ਤੰਗੌਰੀ, ਜਸਮੇਰ ਸਿੰਘ ਸ਼ਾਮਪੁਰ, ਚੌ. ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਕਰਮਜੀਤ ਸਿੰਘ ਭਾਗੋਮਾਜਰਾ, ਚੌ. ਦੀਪ ਚੰਦ ਗੋਬਿੰਦਗੜ੍ਹ, ਨਰਿੰਦਰ ਅਬਰਾਵਾਂ, ਪੰਡਿਤ ਭੁਪਿੰਦਰ ਕੁਮਾਰ ਨਗਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *