ਕਤਰ ਸੰਕਟ ਨੂੰ ਲੈ ਕੇ ਟਰੰਪ ਨੇ ਖਾੜੀ ਦੇਸ਼ਾਂ ਦੇ ਨੇਤਾਵਾਂ ਨਾਲ ਕੀਤੀ ਚਰਚਾ

ਵਾਸ਼ਿੰਗਟਨ, 3 ਜੁਲਾਈ (ਸ.ਬ.) ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖਾੜੀ ਖੇਤਰ ਦੇ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਵੱਖ-ਵੱਖ ਗੱਲਬਾਤ ਕੀਤੀ| ਉਨ੍ਹਾਂ ਨੇ ਕਤਰ ਅਤੇ ਉਸ ਦੇ ਕੁਝ ਅਰਬੀ ਗੁਆਂਢੀਆਂ ਵਿਚਾਲੇ ਚੱਲ ਰਹੇ ਵਿਵਾਦਾਂ ਤੇ ਚਰਚਾ ਕੀਤੀ| ਵ੍ਹਾਈਟ ਹਾਊਸ ਨੇ ਕਿਹਾ ਕਿ ਟਰੰਪ ਨੇ ਇਨ੍ਹਾਂ ਨੇਤਾਵਾਂ ਨਾਲ ਇਕਜੁਟਤਾ ਦਿਖਾਉਣ ਦੀ ਅਪੀਲ ਕੀਤੀ|
ਟਰੰਪ ਨੇ ਬੀਤੀ ਰਾਤ ਨੂੰ ਸਾਊਦੀ ਅਰਬ ਦੇ ਸ਼ਾਹ ਸਲਮਾਨ ਬਿਨ ਅਬਦੁੱਲ ਅਜ਼ੀਜ਼ ਤਮੀਨ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ| ਵ੍ਹਾਈਟ ਹਾਊਸ ਨੇ ਕਿਹਾ ਕਿ ਟਰੰਪ ਨੇ ਇਸ ਗੱਲ ਨੂੰ ਰੇਖਾਂਕਿਤ ਕੀਤਾ ਕਿ ਅੱਤਵਾਦ ਨੂੰ ਹਰਾਉਣ ਅਤੇ ਖੇਤਰੀ ਸਥਿਰਤਾ ਨੂੰ ਹੱਲਾਸ਼ੇਰੀ ਦੇਣ ਦੇ ਰਿਆਦ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਖੇਤਰ ਦੀ ਏਕਤਾ ਮਹੱਤਵਪੂਰਨ ਹੈ| ਦੱਸਣ ਯੋਗ ਹੈ ਕਿ ਬੀਤੀ 5 ਜੂਨ ਨੂੰ ਸਾਊਦੀ ਅਰਬ ਸਮੇਤ ਮਿਸਰ, ਬਹਿਰੀਨ, ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਨੇ ਕਤਰ ਤੇ ਅੱਤਵਾਦ ਦਾ ਸਮਰਥਨ ਕਰਨ ਦਾ ਦੋਸ਼ ਲਾਉਂਦੇ ਹੋਏ ਉਸ ਨਾਲ ਆਪਣੇ ਰਣਨੀਤਿਕ ਸੰਬੰਧ ਤੋੜ ਲਏ ਸਨ  ਅਤੇ ਯਾਤਰਾ ਪਾਬੰਦੀ ਲਾ ਦਿੱਤੀ ਸੀ|

Leave a Reply

Your email address will not be published. Required fields are marked *