ਕਬਾੜ ਦੀ ਦੁਕਾਨ ਵਿੱਚ ਧਮਾਕਾ, ਇਕ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਗੁਰਦਾਸਪੁਰ, 15 ਅਪ੍ਰੈਲ (ਸ.ਬ.) ਇੱਥੋਂ ਨਜ਼ਦੀਕੀ ਪੈਂਦੇ ਪਿੰਡ ਬਰਨਾਲਾ ਵਿਖੇ ਕਬਾੜ ਦੀ ਦੁਕਾਨ ਤੇ ਦੁਪਹਿਰ 1 ਵਜੇ ਅਚਾਨਕ ਹੋਏ ਧਮਾਕੇ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ| ਮੌਕੇ ਤੇ ਪ੍ਰਸ਼ਾਸਨਿਕ ਅਤੇ ਉਚ ਪੁਲੀਸ ਅਧਿਕਾਰੀਆਂ ਨੇ ਪਹੁੰਚ ਕੇ ਜਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ| ਜਿੱਥੇ ਦੋ ਵਿਅਕਤੀਆਂ ਦੀ ਗੰਭੀਰ ਹਾਲਤ ਦੇ ਚੱਲਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ|

 

Leave a Reply

Your email address will not be published. Required fields are marked *