ਕਬੂਤਰਬਾਜ਼ੀ ਕੇਸ : ਦੋ ਸਾਲ ਦੀ ਸਜ਼ਾ ਤੋਂ ਬਾਅਦ ਦਲੇਰ ਮਹਿੰਦੀ ਨੂੰ ਮਿਲੀ ਜ਼ਮਾਨਤ

ਪਟਿਆਲਾ, 16 ਮਾਰਚ (ਸ.ਬ.) ਕਬੂਤਰਬਾਜ਼ੀ ਮਾਮਲੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ| ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ| 15 ਸਾਲ ਪੁਰਾਣੇ ਇਸ ਕੇਸ ਵਿੱਚ ਅੱਜ ਜੇ. ਐਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਹੈ| ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਹੈ ਤੇ ਹੁਣ ਉਹ ਹਾਈਕੋਰਟ ਵਿੱਚ ਅਪੀਲ ਕਰਨਗੇ|
ਇਸ ਮਾਮਲੇ ਵਿੱਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ| ਦੱਸਣਯੋਗ ਹੈ ਕਿ ਸਾਲ 2003 ਵਿੱਚ ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ਤੇ ਦਲੇਰ ਮਹਿੰਦੀ ਖਿਲਾਫ ਕਬੂਤਰਬਾਜ਼ੀ ਦਾ ਮਾਮਲਾ ਦਰਜ ਕੀਤਾ ਸੀ|

Leave a Reply

Your email address will not be published. Required fields are marked *