ਕਮਲਜੀਤ ਸਿੰਘ ਰੂਬੀ ਨੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਤੋਂ ਆਸ਼ੀਰਵਾਦ ਲਿਆ

 
ਐਸ ਏ ਐਸ ਨਗਰ, 11 ਨਵੰਬਰ (ਸ.ਬ.) ਅਕਾਲੀ ਦਲ ਬਾਦਲ ਜਿਲਾ ਮੁਹਾਲੀ ਸ਼ਹਿਰੀ ਦੇ ਨਵਨਿਯੁਕਤ ਪ੍ਰਧਾਨ ਸ੍ਰੀ ਕਮਲਜੀਤ ਸਿੰਘ ਰੂਬੀ ਨੇ ਸਾਬਕਾ ਮੰਤਰੀ ਸ੍ਰ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਉਹਨਾਂ ਤੋਂ ਆਸ਼ੀਰਵਾਦ ਲਿਆ| ਇਸ ਮੌਕੇ ਸ੍ਰ. ਚੀਮਾ ਨੇ ਕਿਹਾ ਕਿ ਰੂਬੀ ਪਾਰਟੀ ਦਾ ਪੁਰਾਣਾ ਵਰਕਰ ਹੈ ਅਤੇ ਪਾਰਟੀ ਦੀ ਮਜਬੂਤੀ ਲਈ ਉਹ ਰੂਬੀ ਨੂੰ  ਆਪਣਾ ਸਹਿਯੋਗ ਦਿੰਦੇ ਰਹਿਣਗੇ|
ਇਸ ਮੌਕੇ ਸ੍ਰ. ਰੂਬੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦੀ ਰਹਿਨੁਮਾਈ ਹੇਠ ਮੁਹਾਲੀ ਜਿਲੇ ਵਿੱਚ ਪਾਰਟੀ ਪੂਰੀ ਤਰਾਂ ਮਜਬੂਤ ਹੋਵੇ|  ਇਸ ਕਰਕੇ ਉਹ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਨਿੱਜੀ ਮੁਲਾਕਾਤਾਂ ਕਰਕੇ ਉਹਨਾਂ ਦਾ ਆਸ਼ੀਰਵਾਦ ਲੈ ਰਹੇ ਹਨ| 
ਇਸ ਮੌਕੇ  ਅਕਾਲੀ ਦਲ ਜਿਲਾ ਮੁ ਹਾਲੀ (ਮਹਿਲਾ ਵਿੰਗ) ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਸੁਰਿੰਦਰ ਸਿੰਘ ਰੋਡਾ ਅਤੇ ਆਰ ਪੀ ਸ਼ਰਮਾ (ਦੋਵੇ ਸਾਬਕਾ ਕਂੌਸਲਰ), ਸੀਨੀਅਰ ਆਗੂ ਹਰਸੰਗਤ ਸਿੰਘ ਸੋਹਾਣਾ ਅਤੇ ਜਸਪਾਲ ਸਿੰਘ ਮਟੌਰ ਮੌਜੂਦ ਸਨ| 

Leave a Reply

Your email address will not be published. Required fields are marked *