ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ ਤਹਿਤ ਵਿਧਾਇਕ ਸਿੱਧੂ ਦੇ ਪੁੱਤਰ ਨੇ ਮੁਹਾਲੀ ਹਲਕੇ ਦੇ ਪਿੰਡਾਂ ਦਾ ਕੀਤਾ ਦੌਰਾ

ਮੁਹਾਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਕਰਜਾ ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ’ ਤਹਿਤ ਅੱਜ ਮੁਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਪੁੱਤਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਵੱਲੋਂ ਪਿੰਡ ਸਨੇਟਾ, ਗੋਬਿੰਦਗੜ੍ਹ, ਬਠਲਾਣਾਂ, ਢੇਲਪੁਰ, ਗੁਡਾਣਾਂ ਅਤੇ ਗੀਗੇਮਾਜਰਾ ਵਿਖੇ ਘਰ-ਘਰ ਜਾ ਕੇ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਦੇ ਫਾਰਮ ਭਰੇ| ਇਸ ਸਮੇਂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਕਿਸਾਨ ਸਭ ਤੋਂ ਵੱਧ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹੋਏ ਹਨ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਕਿਸਾਨਾਂ ਨੂੰ ਕਰਜੇ ਤੋਂ ਰਾਹਤ ਦਿਵਾਈ ਜਾਵੇਗੀ| ਇਸ ਸਮੇਂ ਉਨ੍ਹਾਂ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਹਰਨੇਕ ਸਿੰਘ ਨੇਕੀ, ਚੌਧਰੀ ਰਿਸ਼ੀਪਾਲ, ਅਨਮੋਲਰਤਨ ਸਿੰਘ, ਅਵਨੀਤ ਸਿੰਘ, ਗੋਚੀ ਭਮਰਾ, ਨੰਬਰਦਾਰ ਗੁਰਪ੍ਰੀਤ ਸਿੰਘ ਬੰਟੀ, ਗੁਰਚਰਨ ਸਿੰਘ ਗੀਗੇਮਾਜਰਾ ਵੀ ਹਾਜਰ ਸਨ |

Leave a Reply

Your email address will not be published. Required fields are marked *