ਕਰਤਾਰਪੁਰ ਸਾਹਿਬ ਗਲਿਆਰੇ ਸਬੰਧੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਮੀਟਿੰਗ

ਅੰਮ੍ਰਿਤਸਰ , 14 ਮਾਰਚ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਕਰਤਾਰਪੁਰ ਸਾਹਿਬ ਗਲਿਆਰੇ ਨੂੰ ਖੋਲ੍ਹਣ ਦੇ ਸਬੰਧ ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਅਟਾਰੀ-ਵਾਹਗਾ ਸਰਹੱਦ ਤੇ ਬੈਠਕ ਹੋਈ| ਇਸ ਬੈਠਕ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਤੋਂ 20 ਅਧਿਕਾਰੀ ਭਾਰਤ ਪੁੱਜੇ ਤੇ ਇਹ ਬੈਠਕ ਕਰੀਬ 5 ਘੰਟੇ ਚੱਲੀ| ਇਸ ਬੈਠਕ ਉਪਰੰਤ ਭਾਰਤੀ ਅਧਿਕਾਰੀਆਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ| ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਵਲੋਂ ਪਾਕਿਸਤਾਨ ਸਾਹਮਣੇ ਵੀਜ਼ਾ ਫ੍ਰੀ ਐਂਟਰੀ, ਹਰ ਧਰਮ ਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੇ ਪੈਦਲ ਜਾਣ ਦੀ ਖੁੱਲ੍ਹ, ਸ਼ਰਧਾਲੂਆਂ ਦੀ ਗਿਣਤੀ 5 ਹਜ਼ਾਰ ਤੇ ਖਾਸ ਮੌਕੇ ਤੇ ਗਿਣਤੀ ਵਧਾ ਕੇ 10 ਹਜ਼ਾਰ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ, ਜਿਸ ਤੇ ਪਾਕਿਸਤਾਨ ਵਲੋਂ ਇਹ ਪ੍ਰਸਤਾਵ ਮੰਨਣ ਲਈ ਹਾਮੀ ਭਰ ਦਿੱਤੀ ਗਈ ਹੈ| ਇਸ ਦੌਰਾਨ ਦੋਵਾਂ ਪਾਸਿਆਂ ਵਲੋਂ ਡਰਾਫਟ ਐਗਰੀਮੈਂਟ ਵੀ ਸਾਂਝੇ ਕੀਤੇ ਗਏ ਤੇ ਭਾਰਤ ਵਲੋਂ ਪਾਕਿਸਤਾਨ ਨੂੰ ਵੀਡੀਓ ਜਰੀਏ ਆਪਣੀਆਂ ਭਾਵਨਾਵਾਂ ਦੱਸੀਆਂ ਗਈਆਂ|

Leave a Reply

Your email address will not be published. Required fields are marked *