ਕਰਨਾਟਕ ਤੇ ਗੋਆ ਘਟਨਾਵਾਂ ਨੂੰ ਲੈ ਕੇ ਕਾਂਗਰਸ ਵਲੋਂ ਸੰਸਦ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 11 ਜੁਲਾਈ (ਸ.ਬ.) ਕਰਨਾਟਕ ਵਿੱਚ ਜਾਰੀ ਸਿਆਸੀ ਸੰਕਟ ਨੂੰ ਲੈ ਕੇ ਕਾਂਗਰਸ ਅੱਜ ਸੰਸਦ ਭਵਨ ਦੇ ਬਾਹਰ ਧਰਨੇ ਤੇ ਬੈਠੇ ਅਤੇ ਕਾਫੀ ਨਾਅਰੇਬਾਜ਼ੀ ਵੀ ਕੀਤੀ| ਕਾਂਗਰਸ, ਤ੍ਰਿਣਾਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਰਾਸ਼ਟਰੀ ਕਾਂਗਰਸ ਪਾਰਟੀ, ਰਾਸ਼ਟਰੀ ਜਨਤਾ ਦਲ, ਮਾਰਕਸਵਾਦੀ ਕਮਿਊਨਿਸਟ ਪਾਰਟੀ ਨੇ ਹੱਥਾਂ ਵਿੱਚ ਕਾਲੇ ਰੰਗ ਦੇ ਪੋਸਟਰ ਲੈ ਕੇ ਧਰਨਾ ਦਿੱਤਾ|
ਕਾਂਗਰਸ ਦੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਯੂ. ਪੀ. ਏ. ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਨੇਤਾ ਪਹੁੰਚੇ| ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਹੋ ਰਹੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਭਾਜਪਾ ਵਿਧਾਇਕਾਂ ਨੂੰ ਖਰੀਦੋ-ਫਰੋਖਤ ਕਰਕੇ ਕਰਨਾਟਕ ਸਰਕਾਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ|ਕਾਂਗਰਸ ਨੇ ਕਿਹਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿੱਚ ਕਰਨਾਟਕ ਅਤੇ ਗੋਆਂ ਦੇ ਮੁੱਦੇ ਚੁੱਕਣਗੇ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ, ”ਅਸੀਂ ਸਾਰੇ ਇੱਥੇ ਕਰਨਾਟਕ ਅਤੇ ਗੋਆ ਦੇ ਮੁੱਦਿਆਂ ਤੇ ਵਿਰੋਧ ਕਰ ਰਹੇ ਹਾਂ|”

Leave a Reply

Your email address will not be published. Required fields are marked *