ਕਰਮਚਾਰੀਆਂ ਨੂੰ ਛੁੱਟੀ ਨਾ ਲੈਣ ਦੇ ਹੁਕਮ ਜਾਰੀ

ਚੰਡੀਗੜ੍ਹ , 23 ਜਨਵਰੀ (ਸ.ਬ.) ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 31 ਮਾਰਚ ਤਕ ਛੁਟੀ ਨਾ ਲੈਣ ਦੇ ਹੁਕਮ ਜਾਰੀ ਕੀਤੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੀ ਡਾਇਰੈਕਟਰ ਇੰਦੂ ਮਲਹੋਤਰਾ ਆਈ ਏ ਐਸ ਨੇ ਇਕ ਬਿਆਨ ਵਿੱਚ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ 15ਵੇਂ ਵਿੱਤ ਕਮਿਸ਼ਨ, ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਤੇ ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਮੁੱਖ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 31 ਮਾਰਚ ਤਕ ਛੁੱਟੀ ਨਾ ਕਰਨ ਅਤੇ ਸਮਰਥ ਅਧਿਕਾਰੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡਕੁਆਟਰ ਨਾ ਛੱਡਣ ਬਾਰੇ ਹੁਕਮ ਜਾਰੀ ਕੀਤੇ ਹਨ|

Leave a Reply

Your email address will not be published. Required fields are marked *