ਕਰਮਚਾਰੀ ਯੂਨੀਅਨ ਦੀ ਜਿਲ੍ਹਾ ਇਕਾਈ ਦਾ ਗਠਨ

ਐਸ ਏ ਐਸ ਨਗਰ, 31 ਅਗਸਤ (ਸ.ਬ.) ਪੰਜਾਬ ਸੀ ਪੀ ਐਫ ਕਰਮਚਾਰੀ ਯੂਨੀਅਨ ਦੀ ਇੱਥੇ ਹੋਈ ਇਕ ਮੀਟਿੰਗ ਦੌਰਾਨ ਮੁਹਾਲੀ ਜਿਲ੍ਹੇ ਦੀ ਇਕਾਈ ਦਾ ਗਠਨ ਕੀਤਾ ਗਿਆ| ਮੀਟਿੰਗ ਦੌਰਾਨ ਯੂਨੀਅਨ ਦੇ ਜਨਰਲ ਸਕੱਤਰ ਅਮਿਤ ਕਟੋਚ ਅਤੇ ਸੂਬਾ ਕਾਰਜਕਾਰੀ ਮੈਂਬਰ  ਤੇਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁਲਾਜਮ ਆਗੂ ਪ੍ਰਭਦੀਪ ਸਿੰਘ ਬੋਪਾਰਾਏ ਨੂੰ ਸੀਪੀਐਫ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਮੁਹਾਲੀ ਦਾ ਚੇਅਰਮੈਨ ਬਣਾਇਆ ਗਿਆ ਜਦੋਂਕਿ ਮਨਪ੍ਰੀਤ ਸਿੰਘ (ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ) ਅਤੇ ਦੀਪਕ ਵਸ਼ਿਸ਼ਟ (ਖੇਤੀਬਾੜੀ ਵਿਭਾਗ) ਨੂੰ ਮੀਤ ਪ੍ਰਧਾਨ ਬਣਾਇਆ ਗਿਆ| 
ਉਹਨਾਂ ਦੱਸਿਆ ਕਿ 3 ਸਤੰਬਰ ਨੂੰ ਸੀਪੀਐਫ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਪੰਜਾਬ ਵਿੱਚ 2004 ਤੋਂ ਬਾਅਦ  ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਾਇਰੇ ਵਿੱਚ ਲਿਆਉਣ ਲਈ ਸੂਬਾ ਪੱਧਰੀ ਸੰਘਰਸ਼ ਕੀਤਾ ਜਾਵੇਗਾ ਜਿਸ ਦੌਰਾਨ ਜ਼ਿਲ੍ਹਾ, ਬਲਾਕ ਅਤੇ ਤਹਿਸੀਲ ਪੱਧਰ ਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ|

Leave a Reply

Your email address will not be published. Required fields are marked *