ਕਰਾਚੀ ਵਿੱਚ ਧਮਾਕਾ, 3 ਵਿਅਕਤੀਆਂ ਦੀ ਮੌਤ ਤੇ 15 ਜ਼ਖਮੀ


ਕਰਾਚੀ, 21 ਅਕਤੂਬਰ (ਸ.ਬ.) ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਅੱਜ ਇਕ ਵੱਡਾ ਬੰਬ ਧਮਾਕਾ ਹੋਇਆ| ਪਾਕਿਸਤਾਨੀ ਮੀਡੀਆ ਦੇ ਮੁਤਾਬਕ ਇਹ ਧਮਾਕਾ ਗੁਲਸ਼ਨ-ਏ-ਇਕਬਾਲ ਵਿਚ ਕਰਾਚੀ ਯੂਨੀਵਰਸਿਟੀ ਮਸਕਨ ਗੇਟ ਦੇ ਸਾਹਮਣੇ ਇਕ ਚਾਰ ਮੰਜ਼ਿਲਾ ਇਮਾਰਤ ਵਿਚ ਹੋਇਆ| ਇਸ ਧਮਾਕੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ|
ਅਧਿਕਾਰੀਆਂ ਨੇ ਕਿਹਾ ਕਿ ਸਾਰੇ ਜ਼ਖਮੀ ਲੋਕਾਂ ਅਤੇ ਮ੍ਰਿਤਕਾਂ ਨੂੰ ਪਟੇਲ ਹਸਪਤਾਲ ਲਿਜਾਇਆ ਗਿਆ ਹੈ| ਉਹਨਾਂ ਦੱਸਿਆ ਕਿ ਧਮਾਕੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ|
ਭਾਵੇਂਕਿ ਮੁਬੀਨਾ ਟਾਊਨ ਪੁਲੀਸ ਦੇ ਐਸ.ਐਚ.ਓ. ਨੇ ਕਿਹਾ ਕਿ ਇਹ ਇਕ ਸਿਲੰਡਰ ਧਮਾਕਾ ਲੱਗਦਾ ਹੈ| ਉਹਨਾਂ ਨੇ ਕਿਹਾ ਕਿ ਬੰਬ ਰੋਧੂ ਦਸਤਾ ਧਮਾਕੇ ਦੇ ਕਾਰਨਾਂ ਦੀ ਪੁਸ਼ਟੀ ਕਰਨ ਲਈ ਪਹੁੰਚ ਚੁੱਕਿਆ ਹੈ|
ਧਮਾਕਾ ਇਕ ਇਮਾਰਤ ਦੀ ਦੂਜੀ ਮੰਜ਼ਿਲ ਤੇ ਹੋਣ ਦਾ ਸ਼ੱਕ ਹੈ| ਚਸ਼ਮਦੀਦਾਂ ਨੇ ਦੱਸਿਆ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਨਾਲ-ਨਾਲ ਕੁਝ ਗੱਡੀਆਂ ਵੀ ਨੁਕਸਾਨੀਆਂ ਗਈਆਂ| 

Leave a Reply

Your email address will not be published. Required fields are marked *