ਕਲਗੀਧਰ ਸੇਵਕ ਜਥੇ ਨੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਐਸ.ਏ.ਐਸ ਨਗਰ , 22 ਦਸੰਬਰ (ਸ.ਬ.) ਕਲਗੀਧਰ ਸੇਵਕ ਜਥਾ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੇਂਟ ਸੋਲਜ਼ਰ ਇੰਟਰਨੈਸ਼ਨਲ ਕਾਨਵੈਂਟ ਸਕੂਲ    ਫੇਜ਼-7 ਵਿਖੇ ਬੱਚਿਆਂ ਦੇ ਗੁਰਬਾਣੀ ਮੁਕਾਬਲੇ ਕਰਵਾਏ ਗਏ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆ ਵਿੱਚ 70 ਬੱਚਿਆਂ ਨੇ ਹਿੱਸਾ ਲਿਆ| ਇਸ ਮੌਕੇ ਨਰਸਰੀ ਤੋਂ ਲੈ ਕੇ ਬਾਰਵੀਂ ਕਲਾਸ ਤੱਕ ਦੇ ਬੱਚਿਆਂ ਤੋਂ ਜਪੁਜੀ ਅਤੇ ਚੌਪਈ ਸਾਹਿਬ ਬਾਣੀਆਂ ਦੇ ਪਾਠ ਸੁਣੇ ਗਏ| ਇਸ ਮੌਕੇ ਜਤਿੰਦਰ ਸਿੰਘ ਪ੍ਰਚਾਰਕ ਸ੍ਰੋਮਣੀ ਕਮੇਟੀ, ਰਣਜੀਤ ਸਿੰਘ ਆਨੰਦ, ਹਰਭਜਨ ਸਿੰਘ, ਨਰਿੰਦਰ ਸਿੰਘ, ਪ੍ਰਿੰਸੀਪਲ ਵਿਨੇਦਰ ਟੀਵਾਣਾ, ਵਾਈਸ ਪ੍ਰਿੰਸੀਪਲ ਅੰਜਲੀ ਸ਼ਰਮਾ, ਅੰਮ੍ਰਿਤ ਕਲਸੀ, ਜਤਿੰਦਰਪਾਲ ਕੌਰ ਮੌਜੂਦ ਸਨ|

Leave a Reply

Your email address will not be published. Required fields are marked *