ਕਲਗੀਧਰ ਸੇਵਕ ਜਥੇ ਨੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ

ਐਸ ਏ ਐਸ ਨਗਰ, 5 ਮਾਰਚ (ਸ.ਬ.) ਕਲਗੀਧਰ ਸੇਵਕ ਜੱਥਾ ਪੰਜਾਬ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਬੀਤੇ ਦਿਨੀਂ ਦਸ਼ਹਿਰਾ ਗ੍ਰਾਉਂਡ ਫੇਜ਼ 8 ਵਿਖੇ ਕਰਵਾਇਆ ਗਿਆ|
ਇਸ ਸਮਾਗਮ ਵਿੱਚ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਲੰਬਿਆ ਵਾਲੇ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਬਲਦੇਵ ਸਿੰਘ ਵਡਾਲਾ, ਗਿਆਨੀ ਤਰਸੇਮ ਸਿੰਘ ਮੋਰਾਵਾਲੀ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਜਤਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਰਜਿੰਦਰ ਪਾਲ ਸਿੰਘ ਲੁਧਿਆਣਾ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ, ਭਾਈ ਅਮਰਜੀਤ ਸਿੰਘ ਚੰਡੀਗੜ੍ਹ ਵਾਲੇ, ਭਾਈ ਰਜਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ ਵਾਲਿਆਂ ਨੇ ਗੁਰਮਤਿ ਵਿਚਾਰਾਂ, ਢਾਡੀ ਵਾਰਾਂ ਅਤੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਪਈ ਬਰਸਾਤ ਦੇ ਬਾਵਜੂਦ ਵੱਡੀ ਗਿਣਤੀ ਸੰਗਤਾਂ ਨੇ ਇਸ ਸਮਾਗਮ ਦਾ ਆਨੰਦ ਮਾਣਿਆ|
ਇਸ ਮੌਕੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਹ ਸਮਾਗਮ ਮਹਾਨ ਸਿੱਖ ਜਰਨੈਲ ਸ੍ਰ. ਹਰੀ ਸਿੰਘ ਨਲਵਾ ਦੀ ਯਾਦ ਵਿੱਚ ਕਰਵਾਇਆ ਗਿਆ ਹੈ| ਸ੍ਰ. ਨਲਵਾ ਉਹ ਸਿੱਖ ਜਰਨੈਲ ਹਨ, ਜਿਹਨਾਂ ਦੀ ਗਿਣਤੀ ਅੱਜ ਵੀ ਦੁਨੀਆਂ ਦੇ ਪਹਿਲੇ 10 ਮਹਾਨ ਜਰਨੈਲਾਂ ਵਿੱਚ ਹੁੰਦੀ ਹੈ|
ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਿੱਖ ਜਰਨੈਲਾਂ ਦੀ ਯਾਦ ਵਿੱਚ ਹੀ ਗੁਰਮਤਿ ਸਮਾਗਮ ਕਰਵਾਏ ਜਾਣਗੇ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪੈਣ ਤੋਂ ਰੋਕਣ ਦੇ ਨਾਲ ਨਾਲ ਧਰਮ ਨਾਲ ਜੋੜਿਆ ਜਾ ਸਕੇ|

Leave a Reply

Your email address will not be published. Required fields are marked *