ਕਲਗੀਧਰ ਸੇਵਕ ਜਥੇ ਵਲੋਂ ਗੁਰਮਤਿ ਟ੍ਰੇਨਿੰਗ ਕੈਂਪ ਆਯੋਜਿਤ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਕਲਗੀਧਰ ਸੇਵਕ ਜਥੇ ਵਲੋਂ ਸਿੰਘ ਸਜੋ ਲਹਿਰ ਤਹਿਤ ਵੱਖ ਵੱਖ ਪਿੰਡਾਂ ਵਿਚ ਗੁਰਮਤਿ ਟ੍ਰੇਨਿੰਗ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿਚ ਸ਼ੁੱਧ ਗੁਰਬਾਣੀ, ਸੰਥਿਆ, ਸਿੱਖ ਇਤਿਹਾਸ ਦੀ ਜਾਣਕਾਰੀ ਦਿਤੀ ਜਾ ਰਹੀ ਹੈ| ਇਸ ਤੋਂ ਇਲਾਵਾ ਦਸਤਾਰ ਸਿਖਲਾਈ ਕੈਂਪਾਂ ਵਿਚ ਸਿਖਲਾਈ ਦੇ ਨਾਲ ਹੀ ਲੋੜਵੰਦ ਬੱਚਿਆਂ ਨੂੰ ਮੁਫਤ ਦਸਤਾਰਾਂ ਵੀ ਦਿੱਤੀਆਂ ਜਾ ਰਹੀਆਂ ਹਨ|

Leave a Reply

Your email address will not be published. Required fields are marked *