ਕਲਗੀਧਰ ਸੇਵਕ ਜਥੇ ਵਲੋਂ ਧਾਰਮਿਕ ਸਮਾਗਮਾਂ ਦਾ ਆਯੋਜਨ

ਕਲਗੀਧਰ ਸੇਵਕ ਜਥੇ ਵਲੋਂ ਧਾਰਮਿਕ ਸਮਾਗਮਾਂ ਦਾ ਆਯੋਜਨ
ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਪਰਾਲੇ ਜਾਰੀ : ਭਾਈ ਜਤਿੰਦਰਪਾਲ ਸਿੰਘ
ਐਸ ਏ ਐਸ ਨਗਰ, 6 ਅਕਤੂਬਰ (ਸ.ਬ.) ਕਲਗੀਧਰ ਸੇਵਕ ਜਥਾ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਵਲੋਂ ਮੁਹਾਲੀ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਦੇ ਉਪਰਾਲੇ ਤਹਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਇਹਨਾਂ ਸਮਾਗਮਾਂ ਦੌਰਾਨ  ਬੱਚਿਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿੱਚ ਵੱਖ ਵੱਖ ਸਕੂਲਾਂ ਦੇ ਬੱਚੇ ਵੀ ਹਿਸਾ ਲੈ ਰਹੇ ਹਨ, ਜਿਹਨਾਂ ਨੂੰ ਪੜਾਈ ਦੇ ਨਾਲ ਨਾਲ ਧਰਮ ਦੀ ਸਿਖਿਆ ਵੀ ਦਿੱਤੀ ਜਾ ਰਹੀ ਹੈ ਤਾਂ ਕਿ ਇਹਨਾਂ ਬੱਚਿਆਂ ਦਾ ਨੈਤਿਕ ਤੌਰ ਤੇ ਵਿਕਾਸ ਹੋ ਸਕੇ| ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਦੌਰਾਨ ਬੱਚਿਆਂ ਨੂੰ ਸਿੱਖੀ ਬਾਣੇ, ਬਾਣੀ ਦੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਬਾਣੀ ਕੰਠ ਕਰਨ ਲਈ ਵੀ                  ਪ੍ਰੇਰਿਤ ਕੀਤਾ ਜਾ ਰਿਹਾ ਹੈ| ਇਸ ਦੇ ਨਾਲ ਨਾਲ ਇਹਨਾਂ ਸਮਾਗਮਾਂ ਵਿੱਚ ਗੁਰਮੁਖੀ ਦੀਆਂ ਕਿਤਾਬਾਂ ਵੀ ਵੰਡੀਆਂ ਜਾ ਰਹੀਆਂ ਹਨ ਤਾਂ ਕਿ ਬੱਚੇ ਆਪਣੀ ਮਾਂ ਬੋਲੀ ਪੰਜਾਬੀ ਦੀ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਣ| ਉਹਨਾਂ ਕਿਹਾ ਕਿ ਜਿਹੜੇ ਬੱਚੇ ਦਸਤਾਰਾਂ ਨਹੀਂ ਖਰੀਦ ਸਕਦੇ ਉਹਨਾਂ ਨੂੰ ਦਸਤਾਰਾਂ ਮੁਫਤ ਵਿੱਚ ਦਿਤੀਆਂ ਜਾ ਰਹੀਆਂ ਹਨ|

Leave a Reply

Your email address will not be published. Required fields are marked *