ਕਲਗੀਧਰ ਸੇਵਕ ਜਥੇ ਵੱਲੋਂ ਗੁਰਸ਼ਬਦ ਸਮਾਗਮ ਦਾ ਆਯੋਜਨ

ਐਸ.ਏ.ਐਸ.ਨਗਰ, 25 ਫਰਵਰੀ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਕਲਗੀਧਰ ਸੇਵਕ ਜਥਾ ਪੰਜਾਬ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਸ਼ਹਿਰਾ ਗ੍ਰਾਉਂਡ ਫੇਜ਼-8 ਵਿਖੇ ਗੁਰਸ਼ਬਦ ਸਮਾਗਮ ਅੱਜ ਦੁਪਹਿਰ ਸ਼ੁਰੂ ਹੋ ਗਏ ਹਨ ਜੋ ਕਿ ਰਾਤ 11:30 ਵਜੇ ਤੱਕ ਚੱਲਣਗੇ| ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਦਸਿਆ ਕਿ ਇਸ ਸਮਾਗਮ ਦੌਰਾਨ ਮੁਹਾਲੀ ਦੇ ਵੱਖ-ਵੱਖ ਇਸਤਰੀ ਕੀਰਤਨੀ ਜਥੇ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, ਬਾਬਾ ਮਹਿੰਦਰ ਸਿੰਘ ਲੰਬਿਆ ਵਾਲੇ, ਭਾਈ ਚਮਨਜੀਤ ਸਿੰਘ ਜੀ ਲਾਲ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਇੰਦਰਜੀਤ ਸਿੰਘ, ਭਾਈ ਮਨਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਇੰਦਰਜੀਤ ਸਿੰਘ, ਭਾਈ ਅਰਵਿੰਦਰਜੀਤ ਸਿੰਘ, ਭਾਈ ਧਰਮਿੰਦਰ ਸਿੰਘ, ਗਿਆਨੀ ਅਮਰਜੀਤ ਸਿੰਘ ਗੁਲਸ਼ਨ, ਗਿਆਨੀ ਵਿਲੰਬਰ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਨਾਮ ਸਿੰਘ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ|

Leave a Reply

Your email address will not be published. Required fields are marked *