ਕਲਗੀਧਰ ਸੇਵਕ ਜੱਥੇ ਵਲੋਂ ਦਸਤਾਰ ਸਿਖਲਾਈ ਕੈਂਪਾਂ ਦਾ ਆਯੋਜਨ

ਐਸ ਏ ਐਸ ਨਗਰ, 16 ਨਵੰਬਰ (ਸ.ਬ.) ਕਲਗੀਧਰ ਸੇਵਕ ਜੱਥੇ ਵਲੋਂ ਵੱਖ ਵੱਖ ਪਿੰਡਾਂ ਵਿੱਚ ਦਸਤਾਰ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਪਤਿਤਪੁਣੇ ਨੂੰ ਠੱਲ ਪਾਉਣ ਲਈ ਕਲਗੀਧਰ ਸੇਵਕ ਜੱਥੇ ਵਲੋਂ ਵੱਖ ਵੱਖ ਪਿੰਡਾਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਖੀ ਨਾਲ ਜੋੜੇ ਜਾਣ ਲਈ ਉਪਰਾਲੇ ਕਰਨ ਦੀ ਲੋੜ ਹੈ ਤਾਂ ਕਿ ਪਤਿਤਪੁਣੇ ਨੂੰ ਠੱਲ ਪਾਈ ਜਾ ਸਕੇ| ਉਹਨਾਂ ਕਿਹਾ ਕਿ ਗਰੀਬ ਬੱਚਿਆਂ ਨੂੰ ਦਸਤਾਰਾਂ ਵੀ ਮੁਫਤ ਵਿੱਚ ਦਿੱਤੀਆਂ ਜਾ ਰਹੀਆਂ ਹਨ|

Leave a Reply

Your email address will not be published. Required fields are marked *