ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 8 ਅਪ੍ਰੈਲ (ਸ.ਬ.) ਸਰਕਾਰੀ ਕਾਲਜ ਮੁਹਾਲੀ ਦੇ ਫਾਈਨ ਆਰਟਸ ਵਿਭਾਗ ਵੱਲੋਂ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ| ਇਸ ਮੌਕ ਚੰਡੀਗੜ੍ਹ ਦੇ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਸਨ ਜਿਹਨਾਂ ਨੇ ਕਲਾ ਪ੍ਰਦਰਸ਼ਨੀ ਦਾ ਰਸਮੀ ਉਦਘਾਟਨ ਵੀ ਕੀਤਾ| ਇਸ ਮੈਕੇ ਉਹਨਾਂ ਵਿਦਿਆਰਥੀਆਂ ਦੁਆਰਾ ਬਣਾਈਆਂ ਕਲਾ ਕਿਰਤਾਂ ਦੀ ਸਰਾਹਨਾ ਕੀਤੀ| ਇਸ ਮੌਕੇ ਸ਼੍ਰੀਮਤੀ ਸਰੋਜ ਚਮਨ ਗੈਸਟ ਆਫ ਆਨਰ ਵੱਜੋਂ ਮੌਜੂਦ ਸਨ|
ਇਸ ਕਲਾ ਪ੍ਰਦਰਸ਼ਨੀ ਵਿੱਚ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆ ਦੁਆਰਾ ਬਣਾਈਆਂ ਕਲਾ ਕਿਰਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ| ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸਾਧਨਾ ਸੰਗਰ ਜੋ ਕਿ ਖੁਦ ਵੀ ਫਾਈਨ ਆਰਟਸ ਵਿਭਾਗ ਵਿੱਚ ਪ੍ਰਧਿਆਪਕ ਦੇ ਤੌਰ ਤੇ ਰਹਿ ਚੁੱਕੇ ਹਨ, ਨੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ|

Leave a Reply

Your email address will not be published. Required fields are marked *