ਕਲਿਆਣ ਵਿਚੋਂ ਚੋਰੀ ਹੋਏ ਪਾਵਨ ਸਰੂਪ ਲੱਭਣ ਅਤੇ ਬੇਅਦਬੀਆਂ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਮੁੱਖ ਮੰਤਰੀ ਦੇ ਨਾਮ ਜਿਲ੍ਹਾ ਹੈਡਕੁਆਟਰਾਂ ਤੇ ਦਿੱਤੇ ਮੰਗ ਪੱਤਰ

ਐਸ.ਏ.ਐਸ.ਨਗਰ, 13 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਪੰਜਾਬ ਦੇ ਸਮੂਹ ਜਿਲ੍ਹਿਆਂ ਵਿੱਚ ਪਿੰਡ ਕਲਿਆਣ ਵਿਚੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲੱਭਣ ਅਤੇ 2015 ਵਿੱਚ ਹੋਈਆਂ ਬੇਅਦਬੀਆਂ ਵਿੱਚ ਸ਼ਾਮਿਲ ਦੋਸ਼ੀ ਵਿਅਕਤੀਆ ਨੂੰ  ਸਜਾਵਾਂ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤੇ ਗਏ| ਇਸ ਤਹਿਤ ਜ਼ਿਲਾ ਮੁਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਰਿਆੜ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੂੰ ਮੰਗ ਪੱਤਰ ਦਿੱਤਾ ਗਿਆ|
ਇਸ ਮੌਕੇ ਸ੍ਰ. ਬੱਬੀ ਬਾਦਲ ਨੇ ਦੱਸਿਆ ਕਿ ਇਹ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਗਿਆ ਹੈ ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਧਾਰਮਿਕ ਮੱਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ| ਉਹਨਾਂ ਕਿਹਾ ਕਿ ਪਿਛਲੇ ਦਿਨੀਂ ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਪਾਵਨ ਸਰੂਪ ਨੂੰ ਲੱਭਣ ਅਤੇ ਇਸ ਘਟਨਾ ਦੀ ਜਾਂਚ ਕਰਕੇ ਇਸ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਗੁੰਮ ਹੋਏ 267 ਪਾਵਨ ਸਰੂਪਾਂ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ|
ਇਸ ਮੌਕੇ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਉਹ ਇਸ ਗੰਭੀਰ ਮੁੱਦੇ ਤੇ ਸਿਆਸਤ ਦੇ ਹੱਕ ਵਿੱਚ ਨਹੀਂ ਹਨ ਪਰ ਕੌਮ ਨਾਲ ਜੁੜੇ ਇਸ ਮਸਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮਾਨ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਣਗੇ|
ਇਸ ਮੌਕੇ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਵਿੰਦਰ ਝਿੰਗੜਾ, ਬਲਬੀਰ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਜੇ.ਪੀ., ਇਕਬਾਲ ਸਿੰਘ ਸਰਕਲ ਪ੍ਰਧਾਨ ਮੁਹਾਲੀ, ਰਣਧੀਰ ਸਿੰਘ ਸਰਕਲ ਪ੍ਰਧਾਨ ਸੋਹਾਣਾ, ਬਲਬੀਰ ਸਿੰਘ ਝਾਮਪੁਰ ਸਰਕਲ ਪ੍ਰਧਾਨ ਬਲੌਂਗੀ, ਨਰਿੰਦਰ ਸਿੰਘ, ਸੁਰਿੰਦਰ ਸਿੰਘ ਕਡਾਲਾ, ਮੰਗਲ ਸਿੰਘ ਪੱਤੋ ਸਾਰੇ ਮੀਤ ਪ੍ਰਧਾਨ, ਹਰਜੀਤ ਸਿੰਘ, ਕੁਲਦੀਪ ਸਿੰਘ ਜੇ.ਸੀ. ਟੀ., ਹਰਜੀਤ ਸਿੰਘ ਢਕੋਰਾ, ਜਵਾਲਾ ਸਿੰਘ ਖਾਲਸਾ, ਕਵਲਜੀਤ ਸਿੰਘ ਪੱਤੋ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਇੰਦਰਜੀਤ ਸਿੰਘ ਖੋਸਾ, ਤਰਲੋਕ ਸਿੰਘ ਰੁੜਕਾ, ਰਮਨਦੀਪ ਸਿੰਘ, ਮਨੋਜ ਗੋਰ, ਹਰਿੰਜਦਰ ਕੁਮਾਰ ਬਿੱਲਾ, ਮੇਹਰਬਾਨ ਸਿੰਘ ਭੁੱਲਰ, ਰਾਜਨ ਕੁਮਾਰ, ਤਰਸੇਮ ਸਿੰਘ,  ਬੀਬੀ ਮਨਜੀਤ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ ਅਤੇ ਸਮੂਹ ਕੋਰ ਕਮੇਟੀ ਮੈਂਬਰ ਹਾਜਿਰ ਸਨ|

Leave a Reply

Your email address will not be published. Required fields are marked *