ਕਸ਼ਮੀਰ : ਅਮਰਨਾਥ ਯਾਤਰੀਆਂ ਨਾਲ ਵਾਪਰਿਆ ਸੜਕ ਹਾਦਸਾ, 13 ਸ਼ਰਧਾਲੂ ਜ਼ਖਮੀ

ਨਵੀਂ ਦਿੱਲੀ, 12 ਜੁਲਾਈ (ਸ.ਬ.) ਕਸ਼ਮੀਰ ਦੇ ਉਧਮਪੁਰ ਵਿੱਚ ਅਮਰਨਾਥ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ| ਸੜਕ ਹਾਦਸੇ ਵਿੱਚ ਜ਼ਖਮੀ 13 ਸ਼ਰਧਾਲੂਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ| ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਸ਼ਰਧਾਲੂਆਂ ਨਾਲ ਭਰੀ ਇਕ ਮਿੰਨੀ ਬੱਸ ਬਿਰਮਾ ਬ੍ਰਿਜ ਦੇ ਨਜ਼ਦੀਕ ਖ਼ੜ੍ਹੇ ਇਕ ਟਰੱਕ ਨਾਲ ਜਾ ਟਕਰਾਈ| ਘਟਨਾ ਤੋਂ ਬਾਅਦ ਚਾਲਕ ਮੌਕੇ ਤੋਂ ਫਰਾਰ ਹੋ ਗਿਆ|
ਉਧਮਪੁਰ ਪੁਲੀਸ-ਪ੍ਰਸ਼ਾਸਨ ਅਨੁਸਾਰ, ਸਾਰੇ ਜ਼ਖਮੀ ਸ਼ਰਧਾਲੂਆਂ ਨੂੰ ਜ਼ਿਲਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਜ਼ਖਮੀਆਂ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ|
ਉਧਮਪੁਰ ਤੋਂ ਸੰਸਦ ਮੈਂਬਰ ਜਿਤੇਂਦਰ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਜ਼ਿਆਦਾ ਸ਼ਰਧਾਲੂ ਉਤਰ ਪ੍ਰਦੇਸ ਦੇ ਝਾਂਸੀ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੇ ਰਹਿਣ ਵਾਲੇ ਹਨ|
ਇਸ ਤੋਂ ਪਹਿਲਾਂ ਵੀ ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਜੰਮੂ-ਸ਼੍ਰੀਨਗਰ ਰਾਜਮਾਰਗ ਤੇ ਬੀਤੇ ਦਿਨੀਂ ਇਕ ਹਾਦਸੇ ਵਿੱਚ ਰਾਜਸਥਾਨ ਦੀ ਰਹਿਣ ਵਾਲੀ ਇਕ ਅਮਰਨਾਥ ਤੀਰਥ ਯਾਤਰੀ ਦੀ ਮੌਤ ਹੋ ਗਈ ਸੀ, ਜਦੋਂਕਿ ਦੋ ਹੋਰ ਜ਼ਖਮੀ ਹੋ ਗਏ ਸਨ|

Leave a Reply

Your email address will not be published. Required fields are marked *