ਕਸ਼ਮੀਰ ਵਿੱਚ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਉਣ ਵਾਲਿਆਂ ਖਿਲਾਫ ਕਾਰਵਾਈ ਹੋਵੇ : ਤੋਗੜੀਆੈ

ਅਹਿਮਦਾਬਾਦ, 9 ਜੂਨ (ਸ.ਬ.)  ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਪ੍ਰਵੀਨ ਤੋਗੜੀਆ ਨੇ ਅੱਜ ਕਿਹਾ ਕਿ ਇਕ ਪਾਸੇ ਦੇਸ਼ ਵਿੱਚ ਕਿਸਾਨਾਂ ਨੂੰ ਗੋਲੀ ਮਾਰੀ ਜਾ ਰਹੀ ਹੈ, ਜਦੋਂ ਕਿ ਪਾਕਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਾਉਣ ਵਾਲਿਆਂ ਨੂੰ ਬਖਸ਼ਿਆ ਜਾ ਰਿਹਾ ਹੈ| ਉਨ੍ਹਾਂ ਨੇ ਅਹਿਮਦਾਬਾਦ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਮੱਧ  ਪ੍ਰਦੇਸ਼ ਵਿੱਚ ਜਿਉਂਦੇ ਰਹਿਣ ਦੇ ਆਪਣੇ ਅਧਿਕਾਰ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਗੋਲੀ ਮਾਰੀ ਗਈ ਪਰ ਅਸੀਂ ਕਸ਼ਮੀਰ ਘਾਟੀ ਵਿੱਚ ਉਨ੍ਹਾਂ ਨੂੰ ਲੋਕਾਂ ਨੂੰ ਨਹੀਂ ਮਾਰਦੇ ਜੋ ‘ਪਾਕਿਸਤਾਨ ਜ਼ਿੰਦਾਬਾਦ’  ਦੇ ਨਾਅਰੇ ਲਾਉਂਦੇ ਹਨ|
ਵਿਹਿਪ ਦੇ ਕੌਮਾਂਤਰੀ ਕਾਰਜਕਾਰੀ ਚੇਅਰਮੈਨ ਨੇ ਕਿਹਾ ਦੇਸ਼ ਭਰ ਵਿੱਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ| ਨਾ ਸਿਰਫ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਬਲਕਿ ਆਂਧਰਾ ਪ੍ਰਦੇਸ਼, ਹਰਿਆਣਾ, ਤਾਮਿਲਨਾਡੂ, ਉਤਰ ਪ੍ਰਦੇਸ਼ ਸਾਰੀਆਂ ਥਾਂਵਾਂ ਤੇ ਕਿਸਾਨ ਅੰਦੋਲਨ ਕਰ ਰਹੇ ਹਨ|  ਉਨ੍ਹਾਂ ਨੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਸਵੀਕਾਰ ਕਰ ਕੇ ਕਿਸਾਨਾਂ ਨੂੰ ਕਰਜ਼ ਮੁਕਤ ਬਣਾਉਣ ਦੀ ਨੀਤੀ ਤੈਅ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ| ਉਨ੍ਹਾਂ ਨੇ ਕਿਹਾ ਅਸੀਂ ਦੁਸ਼ਮਣਾਂ ਨੂੰ ਮਾਰਦੇ ਹਾਂ, ਕਿਸਾਨਾਂ ਨੂੰ ਨਹੀਂ| ਦੇਸ਼ ਦੇ ਕਿਸਾਨ ਅੱਜ ਨਾਖੁਸ਼ ਹਨ|

Leave a Reply

Your email address will not be published. Required fields are marked *