ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਮੰਦਭਾਗਾ : ਸਤਿੰਦਰ ਭਜੌਲੀ

ਖਰੜ, 12 ਸਤੰਬਰ (ਸ਼ਮਿੰਦਰ ਸਿੰਘ) ਖਰੜ ਦੇ ਵਿਧਾਇਕ ਕੰਵਰ ਸੰਧੂ ਦੇ ਪ੍ਰੈਸ ਸਕੱਤਰ ਸਤਿੰਦਰ ਮਾਹਲ ਭਜੌਲੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਕਸ਼ਮੀਰ ਵਿੱਚ ਨਵਾਂ ਫੁਰਮਾਨ ਜਾਰੀ ਕਰਕੇ ਪੰਜਾਬੀ ਭਾਸ਼ਾ ਨੂੰ ਖਤਮ ਕਰਕੇ ਹਿੰਦੀ ਭਾਸ਼ਾ ਨੂੰ ਤਰਜੀਹ ਦੇ ਕੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਨ ਵਾਲਾ ਫੈਸਲਾ ਬਹੁਤ ਹੀ ਮੰਦਭਾਗਾ ਹੈ| ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕਸ਼ਮੀਰ ਵਿੱਚ ਉਰਦੂ, ਕਸ਼ਮੀਰੀ ਅਤੇ ਡੋਗਰੀ ਵਾਂਗ ਪੰਜਾਬੀ ਭਾਸ਼ਾ ਦਾ ਵੀ ਖਾਸ ਮਹੱਤਵ ਹੈ| ਉੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਹਿੰਦੂ, ਸਿੱਖ, ਇਸਾਈ ਅਤੇ ਮੁਸਲਮਾਨ ਪਰਿਵਾਰ ਪੰਜਾਬੀ ਭਾਸ਼ਾ ਨੂੰ ਤਰਜੀਹ ਦਿੰਦੇ ਹਨ| ਉਹਨਾਂ ਮੰਗ ਕੀਤੀ ਕਿ ਸਰਕਾਰੀ ਕੰਮ ਕਾਜ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਿਲ ਰੱਖਿਆ ਜਾਵੇ| 

Leave a Reply

Your email address will not be published. Required fields are marked *