ਕਾਂਗਰਸੀਆਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ : ਚੰਦੂਮਾਜਰਾ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਕਾਂਗਰਸੀਆਂ ਵੱਲੋਂ ਅਕਾਲੀ ਵਰਕਰਾਂ ਉੱਪਰ ਕੀਤੇ ਜਾਂਦੇ ਧੱਕਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਮ ਪੀ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਹਲਕਾ ਮੁਹਾਲੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ|
ਉਹਨਾਂ ਕਿਹਾ ਕਿ ਕਾਂਗਰਸੀਆਂ ਵੱਲੋਂ ਬਦਲੇ ਦੀ ਭਾਵਨਾ ਨਾਲ ਅਕਾਲੀ ਵਰਕਰਾਂ ਵਿਰੁੱਧ ਜੋ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ| ਉਹਨਾਂ ਕਿਹਾ ਕਿ ਜਥੇਬੰਦੀ ਨੂੰ ਹੋਰ ਮਜਬੂਤ ਕੀਤਾ ਜਾਵੇਗਾ, ਪਾਰਟੀ ਨੂੰ ਜਮੀਨੀ ਪੱਧਰ ਉੱਪਰ ਮਜਬੂਤ ਕੀਤਾ ਜਾਵੇਗਾ ਅਤੇ ਵਾਰਡ/ਪਿੰਡ ਪੱਧਰ ਕਮੇਟੀਆਂ ਬਣਾਈਆਂ ਜਾਣਗੀਆਂ|
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵਾਇਦਿਆਂ ਤੋਂ ਭਜ ਰਹੀ ਹੈ ਅਤੇ ਲੋਕਾਂ ਵਿੱਚ ਇਸਦੇ ਵਿਰੁੱਧ ਰੋਸ ਵੱਧ ਰਿਹਾ ਹੈ| ਇਸ ਮੌਕੇ  ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ  ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਪਰਮਜੀਤ ਸਿੰਘ ਕਾਹਲੋਂ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿਘ ਪ੍ਰਿੰਸ, ਅਕਾਲੀ ਦਲ ਜਿਲ੍ਹਾ ਮੁਹਾਲੀ ਦੇ ਬੀ ਸੀ ਸੈਲ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਜਤਿੰਦਰਪਾਲ ਸਿੰਘ ਜੇ ਪੀ, ਯੂਥ ਆਗੂ ਅਮਨਦੀਪ ਸਿੰਘ ਅਬਿਆਨਾ, ਪਰਵਿੰਦਰ ਸਿੰਘ ਸੋਹਾਣਾ, ਫੂਲਰਾਜ ਸਿੰਘ, ਆਰ ਪੀ ਸ਼ਰਮਾ, ਸੁਖਦੇਵ ਸਿੰਘ, ਰਜਨੀ ਗੋਇਲ (ਸਾਰੇ ਕੌਂਸਲਰ), ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜਾ, ਕਰਮ ਸਿੰਘ  ਬਬਰਾ, ਤੇਜਿੰਦਰ ਸਿੰਘ ਉਬਰਾਏ, ਨਰਿੰਦਰ ਸਿੰਘ ਲਾਂਬਾ, ਪ੍ਰਦੀਪ ਸਿੰਘ ਭਾਰਜ ਅਤੇ ਵੱਡੀ ਗਿਣਤੀ ਵਰਕਰ ਵੀ ਮੌਜੂਦ ਸਨ|

Leave a Reply

Your email address will not be published. Required fields are marked *