ਕਾਂਗਰਸੀ ਉਮੀਦਵਾਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਚੋਣ ਪ੍ਰਚਾਰ ਦਾ ਆਗਾਜ਼
ਐਸ. ਏ ਐਸ. ਨਗਰ, 22 ਜਨਵਰੀ (ਸ.ਬ.) ਮੁਹਾਲੀ ਦੇ ਵਾਰਡ ਨੰ. 10 ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਆਪਣੇ ਸਮਰਥਕਾਂ ਦੇ ਨਾਲ ਘਰੋ ਘਰੀਂ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸਦੇ ਤਹਿਤ ਸz. ਜੀਤੀ ਸਿੱਧੂ ਵਲੋਂ ਆਪਣੇ ਵਾਰਡ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਭੁਗਤਣ ਲਈ ਅਪੀਲ ਕੀਤੀ ਗਈ।
ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਕਾਂਗਰਸ ਸਰਕਾਰ ਨੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਹਿਰ ਦਾ ਵਿਕਾਸ ਜੰਗੀ ਪੱਧਰ ਉੱਤੇ ਜਾਰੀ ਰਹੇਗਾ। ਇਸ ਮੌਕੇ ਉਹਨਾਂ ਦੇ ਵੱਡੀ ਗਿਣਤੀ ਸਮਰਥਕ ਹਾਜਿਰ ਸਨ।