ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਮਣਕੂ ਵਲੋਂ ਚੋਣ ਪ੍ਰਚਾਰ ਤੇਜ

ਐਸ ਏ ਐਸ ਨਗਰ, 9 ਫਰਵਰੀ (ਜਸਵਿੰਦਰ ਸਿੰਘ) ਵਾਰਡ ਨੰਬਰ 22 ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕਂੌਸਲਰ ਜਸਬੀਰ ਸਿੰਘ ਮਣਕੂ ਵਲੋਂ ਆਪਣੇ ਸਮਰਥਕਾਂ ਨਾਲ ਫੇ੭ 11 ਵਿਚ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਵੋਟਰਾਂ ਨਾਲ ਗੱਲਬਾਤ ਕਰਦਿਆਂ ਸz. ਮਣਕੂ ਨੇ ਦਾਅਵਾ ਕੀਤਾ ਕਿ ਮੁਹਾਲੀ ੪ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਿਰਫ ਕਾਂਗਰਸ ਸਰਕਾਰ ਸਮੇਂ ਹੋਇਆ ਹੈ ਅਤੇ ਸਿਰਫ ਕਾਂਗਰਸ ਪਾਰਟੀ ਦੀ ਸਰਕਾਰ ਮੁਹਾਲੀ ੪ਹਿਰ ਦਾ ਹੋਰ ਵਿਕਾਸ ਕਰ ਸਕਦੀ ਹੈ, ਇਸ ਲਈ ਵੋਟਰਾਂ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਉਹਨਾਂ ਵਲੋਂ ਕਂੌਸਲਰ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਇਲਾਕੇ ਦੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਉੱਪਰ ਹੱਲ ਕਰਵਾਏ ਗਏ ਅਤੇ ਆਪਣੇ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਉਪਰਾਲੇ ਕੀਤੇ ਗਏ। ਹੁਣ ਵੀ ਉਹ ਵਾਰਡ ਨੰਬਰ 22 ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਜਿੱਤਣ ਤੋਂ ਬਾਅਦ ਉਹ ਇਸ ਵਾਰਡ ਦਾ ਸਰਬਪੱਖੀ ਵਿਕਾਸ ਕਰਨ ਲਈ ਪੂਰੇ ਯਤਨ ਕਰਨਗੇ। ਇਸ ਮੌਕੇ ਸzz. ਮਣਕੂ ਨਾਲ ਵੱਡੀ ਗਿਣਤੀ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *