ਕਾਂਗਰਸੀ ਉਮੀਦਵਾਰ ਧਾਲੀਵਾਲ ਵਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ
ਐਸ ਏ ਐਸ ਨਗਰ, 9 ਫਰਵਰੀ (ਜਸਵਿੰਦਰ ਸਿੰਘ) ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਬਲਰਾਜ ਕੌਰ ਧਾਲੀਵਾਲ ਵਲੋਂ ਵਾਰਡ ਨੰਬਰ 9 ਦੇ ਫੇਜ਼ 7 ਵਿਚਲੇ ਖੇਤਰ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਸ੍ਰੀ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵੋਟਰਾਂ ਨੂੰ ਸ੍ਰੀਮਤੀ ਬਲਰਾਜ ਕੌਰ ਧਾਲੀਵਾਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਕਾਂਗਰਸ ਸਰਕਾਰ ਸਮੇਂ ਹੋਇਆ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕੰਮਾਂ ਕਾਰਨ ਸ਼ਹਿਰ ਵਾਸੀ ਕਾਂਗਰਸੀ ਉਮੀਦਵਾਰਾਂ ਨੂੰ ਭਰਪੂਰ ਸਮਰਥਣ ਦੇ ਰਹੇ ਹਨ।