ਕਾਂਗਰਸੀ ਉਮੀਦਵਾਰ ਬਲਜੀਤ ਕੌਰ ਵਲੋਂ ਚੋਣ ਪ੍ਰਚਾਰ
ਐਸ ਏ ਐਸ ਨਗਰ, 27 ਜਨਵਰੀ (ਸ.ਬ.) ਨਗਰ ਨਿਗਮ ਮੁਹਾਲੀ ਦੇ ਵਾਰਡ ਨੰਬਰ 7 (ਫੇਜ਼ 5) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਬਲਜੀਤ ਕੌਰ ਵਲੋਂ ਵਾਰਡ ਦੇ ਵਸਨੀਕਾਂ ਨਾਲ ਮਿਲ ਕੇ ਚੋਣ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਬੀਬੀ ਬਲਜੀਤ ਕੌਰ ਨੇ ਵੋਟਰਾਂ ਨੂੰ ਉਨ੍ਹਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣ ਜਿੱਤਣ ਉਪਰੰਤ ਉਹ ਆਪਣੇ ਵਾਰਡ ਦੇ ਵਸਨੀਕਾਂ ਦੀ ਹਰ ਸਹੂਲਤ ਦਾ ਖਿਆਲ ਰੱਖਣਗੇ।
ਇਸ ਮੌਕੇ ਰਾਜ ਬਾਲਾ, ਕਾਂਤਾ ਰਾਣੀ, ਸੁਰੱਕਸ਼ਾ ਦੇਵੀ, ਰਕਸ਼ਾ ਰਾਣੀ, ਦੀਕਸ਼ਾ, ਮਨੀਸ਼ਾ, ਮੰਜੂ ਰਾਣੀ, ਮਨਮੋਹਨ ਸਿੰਘ, ਤੇਜਿੰਦਰ ਸਿੰਘ, ਅਮਰੀਕ ਸਿੰਘ, ਬੂਟਾ ਸਿੰਘ, ਰਮਨ ਥਰੇਜਾ ਅਤੇ ਹੋਰ ਵਸਨੀਕ ਹਾਜਿਰ ਸਨ।