ਕਾਂਗਰਸੀ ਉਮੀਦਵਾਰ ਸਿੱਧੂ ਵੱਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ

ਐਸ ਏ ਐਸ ਨਗਰ, 5 ਜਨਵਰੀ (ਸ.ਬ.) ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਆਪਣੇ ਸਾਥੀਆਂ ਸਮੇਤ ਸਥਾਨਕ ਸੈਕਟਰ 70 ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਅਤੇ ਪੰਜਾਬ ਦੇ ਭਲੇ ਤੇ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ| ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਮੁਹਾਲੀ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ| ਸ਼ਹਿਰ ਅੰਦਰ ਜਿਥੇ ਲੜਕੀਆਂ ਵਾਸਤੇ ਸਰਕਾਰੀ ਕਾਲਜ ਖੋਲ੍ਹਿਆ ਜਾਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿਚ ਮਿਆਰੀ ਸਹੂਲਤਾਂ ਅਤੇ ਪੜ੍ਹੇ ਲਿਖੇ ਅਧਿਆਪਕ ਭਰਤੀ ਕੀਤੇ ਜਾਣਗੇ ਤਾਂ ਕਿ ਸਾਡੇ ਬੱਚੇ ਮਹਿੰਗੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਨ ਦੀ ਬਜਾਇ ਸਰਕਾਰੀ ਸਕੂਲਾਂ ਵਿਚ ਸਸਤੀਆਂ ਦਰਾਂ ‘ਤੇ ਸਿੱਖਿਆ ਹਾਸਲ ਕਰ ਸਕਣ| ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਨੇ ਸ਼ਹਿਰ ਦੇ ਸਰਕਾਰੀ ਹਸਪਤਾਲ ਦੀ ਕਦੇ ਕੋਈ ਸਾਰ ਨਹੀਂ ਲਈ ਅਤੇ ਇਥੇ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਕਾਰਨ ਮਰੀਜਾਂ ਨੂੰ ਬਹੁਤ ਖੱਜਲ ਖੁਆਰ ਹੋਣਾ ਪੈਂਦਾ ਰਿਹਾ ਹੈ| ਪਰ ਕਾਂਗਰਸ ਸਰਕਾਰ ਬਣਨ ਮਗਰੋਂ ਜਿਥੇ ਸਰਕਾਰੀ ਹਸਪਤਾਲ ਵਿਚ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਉਥੇ ਹੀ ਇਥੇ ਪੂਰੇ ਡਾਕਟਰ ਅਤੇ ਹੋਰ ਅਮਲਾ ਮੁਹੱਈਆ ਕਰਵਾਇਆ ਜਾਵੇਗਾ| ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ‘ਤੇ ਹਲਕੇ ਨੂੰ ਇਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ   ਜਾਵੇਗਾ| ਇਸ ਮੌਕੇ ਲੋਕਾਂ ਨੇ ਵਿਧਾਇਕ ਸ. ਸਿੱਧੂ ਨੂੰ ਆਪਣਾ ਭਰਪੂਰ ਸਮਰਥਨ ਦਿੰਦਿਆਂ ਐਲਾਨਕੀਤਾ ਕਿ ਉਨ੍ਹਾਂ ਦੀ ਇਕ ਇਕ ਵੋਟ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤੇਗੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਸੁਸ਼ੀਲ ਕੁਮਾਰ,  ਅੰਗਰੇਜ ਸਿੰਘ, ਦਵਿੰਦਰ ਕੌਰ, ਆਦਰਸ਼ਮੋਹਨ ਸ਼ਰਮਾ, ਰਾਮ ਚੰਦਰ, ਸਾਬਕਾਕੌਂਸਲਰ ਮੁਕੰਦੀ ਸਿੰਘ, ਰਜਿੰਦਰ ਠਾਕੁਰ ਮੁੰਡੀ ਕੰਪਲੈਕਸ, ਹਰਜੀਤ ਸਿੰਘ ਤੋਂ ਇਲਾਵਾ ਸੈਕਟਰ ਸੱਤਰ ਦੇ ਨਿਵਾਸੀ ਨਾਲ ਸਨ|

Leave a Reply

Your email address will not be published. Required fields are marked *