ਕਾਂਗਰਸੀ ਉਮੀਦਵਾਰ ਸੁੱਚਾ ਸਿੰਘ ਕਲੌੜ ਵਲੋਂ ਸੈਕਟਰ 70 ਵਿੱਚ ਲੋਕਾਂ ਦੇ ਘਰ ਘਰ ਜਾ ਕੇ ਚੋਣ ਪ੍ਰਚਾਰ
ਐਸ.ਏ.ਐਸ.ਨਗਰ, 6 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 40 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸz. ਸੁੱਚਾ ਸਿੰਘ ਕਲੌੜ ਵਲੋਂ ਸੈਕਟਰ 70 ਵਿੱਚ ਲੋਕਾਂ ਦੇ ਘਰ ਘਰ ਜਾ ਕੇ ਆਪਣੀ ਚੋਣ ਮੁਹਿੰਮ ਦਾ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸੁੱਚਾ ਸਿੰਘ ਕਲੌੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਮੁਹਾਲੀ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਉਨ੍ਹਾਂ ਨੇ ਸ਼ਹਿਰ ਨੂੰ ਹਰੇਕ ਆਧੁਨਿਕ ਸਹੂਲਤ ਉਪਲੱਬਧ ਕਰਵਾਉਣ ਦੇ ਯਤਨ ਕੀਤੇ ਹਨ।
ਉਹਨਾਂ ਕਿਹਾ ਕਿ ਸ਼ਹਿਰ ਦਾ ਤਕਰੀਬਨ ਸਾਰਾ ਵਿਕਾਸ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਹੀ ਹੋਇਆ ਹੈ ਜਦੋਂ ਕਿ ਦੂਜੀਆਂ ਵਿਰੋਧੀ ਪਾਰਟੀਆਂ ਵਲੋਂ ਉਨ੍ਹਾਂ ਖਿਲਾਫ ਝੂਠੀ ਦੂਸ਼ਣਬਾਜੀ ਕੀਤੀ ਜਾਂਦੀ ਰਹੀ ਹੈ ਜਿਸ ਤੋਂ ਸ਼ਹਿਰ ਵਾਸੀ ਪੂਰੀ ਤਰ੍ਹਾਂ ਜਾਣੂ ਹਨ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਆਪਣੇ ਲਾਲਚ ਅਤੇ ਨਿੱਜੀ ਹਿੱਤਾਂ ਲਈ ਹੀ ਸੱਤਾ ਦੀ ਵਰਤੋਂ ਕਰਦੀਆਂ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।