ਕਾਂਗਰਸੀ ਵਿਧਾਇਕ ਨੇ ਗਰਾਂਟ ਨਾ ਮਿਲਣ ਦਾ ਬਹਾਨਾ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ : ਕੈਪਟਨ ਸਿੱਧੂ

ਐਸ.ਏ.ਐਸ. ਨਗਰ, 10 ਜਨਵਰੀ (ਸ.ਬ.) ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਪੱਖ ਵਿੱਚ ਸੈਕਟਰ 69 ਸਥਿਤ ਕੁੰਭੜਾ ਦੀ ਰਿਹਾਇਸ਼ ‘ਤੇ ਇੱਕ ਭਰ੍ਹਵੀਂ ਮੀਟਿੰਗ ਕੀਤੀ ਗਈ| ਇਸ ਮੌਕੇ ਜਥੇਦਾਰ ਕੁੰਭੜਾ ਵੱਲੋਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਸਿਰੋਪਾ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਹਮੇਸ਼ਾਂ ਗਰਾਂਟਾਂ ਨਾ ਮਿਲਣ ਦਾ ਬਹਾਨਾ ਬਣਾ ਕੇ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ ਅਤੇ ਆਪਣੀ                        ਜ਼ਿੰਮੇਵਾਰੀ ਤੋਂ ਪੱਲਾ ਝਾੜਦੇ ਆਏ ਹਨ| ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪਿੰਡਾਂ ਵਿੱਚ ਔਰਤਾਂ ਨੂੰ ਸੂਟ ਅਤੇ ਬਜ਼ੁਰਗਾਂ ਨੂੰ ਕੰਬਲ ਵੰਡ ਕੇ ਵੋਟਾਂ ਹਥਿਆਉਣ ਲਈ ਭਰਮਾਉਣ ਵਿੱਚ ਜੁਟ ਗਏ ਹਨ|
ਉਹਨਾਂ ਕਿਹਾ ਕਿ ਹਲਕੇ ਦਾ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲੋਕਾਂ ਨੂੰ ਸੂਟ ਬੂਟ ਜਾਂ ਕੰਬਲ ਵੰਡ ਕੇ ਨਹੀਂ ਬਲਕਿ ਅਗਾਂਹਵਧੂ ਸੋਚ ਰੱਖਦੇ ਹੋਏ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪੈਦਾ ਕਰਨੇ, ਘਰੇਲੂ ਔਰਤਾਂ ਲਈ ਸੈਲਫ਼ ਹੈਲਫ਼ ਗਰੁੱਪਾਂ ਰਾਹੀਂ ਰੋਜ਼ਗਾਰ ਦਿਵਾਉਣਾ ਅਤੇ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨਾਂ ਆਦਿ ਲਗਾ ਕੇ ਹੱਲ ਕੀਤੇ ਜਾ ਸਕਦੇ ਹਨ|  ਆਮ ਆਦਮੀ ਪਾਰਟੀ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦਾ ਤਾਂ ਕੋਈ ਵਜੂਦ ਹੀ ਨਹੀਂ ਹੈ|
ਜਥੇਦਾਰ ਕੁੰਭੜਾ ਨੇ ਕਿਹਾ ਕਿ ਉਨ੍ਹਾਂ ਕੈਪਟਨ ਸਿੱਧੂ ਨੂੰ ਜ਼ਿਲ੍ਹਾ ਮੁਹਾਲੀ ਦੇ ਬਤੌਰ ਡਿਪਟੀ ਕਮਿਸ਼ਨਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਨੇੜਿਉਂ ਦੇਖਿਆ ਪਰਖਿਆ ਹੈ ਅਤੇ ਖ਼ੁਦ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੀ ਕੀਤੇ ਹਨ|
ਇਸ ਮੌਕੇ ਚਰਨਜੀਤ ਸਿੰਘ ਬਰਾੜ, ਦਰਸ਼ਨ ਸਿੰਘ ਪੰਧੇਰ, ਜਗਜੀਤ ਸਿੰਘ, ਹਾਕਮ ਸਿੰਘ, ਨਿਸ਼ਾਨ ਸਿੰਘ, ਲਾਭ ਸਿੰਘ ਸਿਆਸੀ ਸਕੱਤਰ, ਇੰਦਰਜੀਤ ਸਿੰਘ ਸੰਧੂ, ਹਰਦੀਪ ਸਿੰਘ ਬੱਦੋਵਾਲੀ, ਪਰਮਜੀਤ ਸਿੰਘ ਸੰਧੂ, ਜਗਜੀਤ ਸਿੰਘ, ਇਕਬਾਲ ਸਿੰਘ ਸੰਧੂ, ਜਰਨੈਲ ਸਿੰਘ, ਬਲਦੇਵ ਸਿੰਘ, ਸਰਦਾਰਾ ਸਿੰਘ, ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ, ਬਲਵੰਤ ਕੌਰ ਸੰਧੂ, ਰਵਿੰਦਰ ਕੌਰ ਸੰਧੂ, ਹਰਪਾਲ ਕੌਰ, ਪਰਮਜੀਤ ਕੌਰ, ਸਤਿੰਦਰ ਮਾਂਗਟ, ਭਾਰਤੀ ਜਨਤਾ ਪਾਰਟੀ ਦੇ ਮੰਡਲ-1 ਦੇ ਪ੍ਰਧਾਨ ਸੋਹਣ ਸਿੰਘ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *