ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ

 
ਖਰੜ, 26 ਨਵੰਬਰ (ਸ਼ਮਿੰਦਰ ਸਿੰਘ) ਖਰੜ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਖਰੜ ਦੇ ਮੰਡਲ ਪ੍ਰਧਾਨ ਪਵਨ ਮਨੋਚਾ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਰਾਣਾ ਅਤੇ ਵਾਰਡ ਨੰਬਰ 16 ਦੇ ਉਮੀਦਵਾਰ ਰਾਮ ਗੋਪਾਲ ਦੀ ਅਗਵਾਈ ਹੇਠ ਅਮਿਤ ਗੁਪਤਾ ਅਤੇ ਮਨੀਸ਼ ਗੁਪਤਾ ਕਾਂਗਰਸ ਦਾ ਪੱਲਾ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ|
ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਇਹਨਾਂ ਮੈਂਬਰਾਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਹਨ| ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਲੋਕਾਂ ਦੇ ਲਾਭ ਨਾ ਦੇਖਦੇ ਹੋਏ ਸਰਕਾਰ ਸਿਰਫ ਆਪਣੇ ਲਾਭ ਦੇਖ ਰਹੀ ਹੈ|  ਇਨ੍ਹਾਂ ਨੇ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਗੱਲ ਕਹੀ| ਮੰਡਲ ਪ੍ਰਧਾਨ ਸ੍ਰੀ ਪਵਨ ਮਨੋਚਾ ਨੇ ਕਿਹਾ ਕਿ ਇਨ੍ਹਾਂ ਨਵੇਂ ਮੈਂਬਰਾਂ ਨੂੰ ਪਾਰਟੀ ਦੇ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ| ਇਸ ਮੌਕੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਸ਼ਾਮਿਲ ਸਨ|

Leave a Reply

Your email address will not be published. Required fields are marked *