ਕਾਂਗਰਸ ਦੇ ਸੀਨੀਅਰ ਲੀਡਰ ਨੇ ਪਾਰਟੀ ਵਿੱਚ ਵੰਸ਼ਵਾਦ ਨੂੰ ਬਣਾਇਆ ਨਿਸ਼ਾਨਾ

ਮੁੰਬਈ, 30 ਨਵੰਬਰ (ਸ.ਬ.) ਮਹਾਰਾਸ਼ਟਰ ਕਾਂਗਰਸ ਦੇ ਸਕੱਤਰ ਸ਼ਹਿਜਾਦ ਪੂਨਾਵਾਲਾ ਨੇ ਕਾਂਗਰਸ ਵਿੱਚ ਪ੍ਰਧਾਨ ਦੀ ਚੋਣ ਪ੍ਰਕਿਰਿਆ ਤੇ ਸਵਾਲ ਖੜੇ ਕੀਤੇ ਹਨ ਤੇ ਕਿਹਾ ਹੈ ਕਿ ਜੇ ਨਿਰਪੱਖ ਚੋਣ ਹੋਈ ਤਾਂ ਉਹ ਪ੍ਰਧਾਨਗੀ ਅਹੁਦੇ ਦੀ ਚੋਣ ਲੜਨਗੇ| ਸ਼ਹਿਜਾਦ ਪੂਨਾਵਾਲਾ ਨੇ ਟਵੀਟ ਕਰਕੇ ਵੰਸ਼ਵਾਦ ਨੂੰ ਵੀ ਨਿਸ਼ਾਨਾ ਬਣਾਇਆ ਤੇ ਕਿਹਾ ਕਿ ਇਕ ਪਰਿਵਾਰ ਤੋਂ ਕਿਸੇ ਇਕ ਨੂੰ ਹੀ ਅਹੁਦਾ ਮਿਲਣਾ ਚਾਹੀਦਾ ਹੈ, ਚਾਹੇ ਉਹ ਕੋਈ ਵੀ ਹੋਵੇ| ਪੂਨਾਵਾਲਾ ਦਾ ਇਹ ਬਿਆਨ ਉਸ ਵਕਤ ਆਇਆ ਹੈ ਜਦੋਂ ਕਾਂਗਰਸ ਪ੍ਰਧਾਨ ਦੇ ਰੂਪ ਵਿੱਚ ਰਾਹੁਲ ਦੀ ਤਾਜਪੋਸ਼ੀ ਦੀਆਂ ਤਿਆਰੀਆਂ ਜੋਰਾਂ ਤੇ ਹਨ| ਉਨ੍ਹਾਂ ਨੇ ਕਾਂਗਰਸ ਵਿੱਚ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਧੋਖਾ ਕਰਾਰ ਦਿੱਤਾ ਹੈ|

Leave a Reply

Your email address will not be published. Required fields are marked *