ਕਾਂਗਰਸ ਨੂੰ ਵਾਅਦੇ ਪੂਰੇ ਕਰਨ ਤੋਂ ਮੁਕਰਨ ਨਹੀਂ ਦੇਵਾਂਗੇ : ਚੰਦੂਮਾਜਰਾ

ਐਸ ਏ ਐਸ ਨਗਰ, 10 ਜੁਲਾਈ (ਸ.ਬ.) ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਕੇ ਸੱਤਾ ਉਪਰ ਕਾਬਜ ਹੋਈ ਹੈ ਅਤੇ ਇਸ ਦੇ ਪੰਜਾਬ ਵਿਰੋਧੀ ਮਨਸੂਬੇ ਕਾਮਯਾਬ ਨਹੀਂ ਹੋਣ ਦਿਤੇ ਜਾਣਗੇ- ਇਹ ਵਿਚਾਰ  ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਸ਼ਹਿਰੀ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ  ਕਰਦਿਆਂ ਪ੍ਰਗਟ ਕੀਤੇ| ਉਹਨਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਮੌਕੇ ਪੰਜਾਬੀਆਂ ਨਾਲ ਜੋ ਵੱਡੇ ਵੱਡੇ ਵਾਅਦੇ ਕੀਤੇ ਸਨ, ਉਸ ਤੋਂ ਕਾਂਗਰਸ ਨੁੰ ਮੁਕਰਨ ਨਹੀਂ ਦਿਤਾ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰਵਾਏ ਜਾਣਗੇ| ਉਹਨਾ ਕਿਹਾ ਕਿ ਅਕਾਲੀ ਦਲ ਪੂਰੇ ਜਾਹੋਜਹਾਲ ਵਿਚ ਆ ਗਿਆ ਹੈ ਅਤੇ ਕਾਂਗਰਸ ਸਰਕਾਰ ਵਲੋਂ ਕੀਤੀ ਜਾਣ ਵਾਲੀ ਹਰ ਵਧੀਕੀ ਦਾ ਮੂੰਹ ਤੋੜ ਜਵਾਬ ਦਿਤਾ ਜਾਵੇਗਾ|  ਉਹਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖ ਅਤੇ ਪੰਜਾਬੀ ਵਿਰੋਧੀ ਰੋਲ ਅਦਾ ਕੀਤਾ ਹੈ, ਇਸ ਕਰਕੇ ਇਸ ਤੋਂ ਲੋਕਾਂ ਨੂੰ ਕੋਈ ਵੀ ਆਸ ਨਹੀਂ ਰਖਣੀ ਚਾਹੀਦੀ |  ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਸ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਅਕਾਲੀ ਵਰਕਰਾਂ ਤੇ ਆਗੂਆਂ ਵਲੋਂ ਘਰ ਘਰ ਜਾ ਕੇ ਲੋਕਾਂ  ਨੂੰ ਕਾਂਗਰਸ ਸਰਕਾਰ ਵਿਰੁੱਧ ਲਾਮਵੰਦ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਮੌਕੇ ਪੰਜਾਬੀਆਂ ਨੂੰ ਹਰ ਘਰ ਵਿਚ ਇਕ ਇਕ ਨੌਕਰੀ ਦੇਣ, ਬੇਰੁਜਗਾਰੀ ਭੱਤਾ  ਵਧਾਉਣ, ਸ਼ਗਨ ਸਕੀਮ 51 ਹਜਾਰ ਕਰਨ,ਪ੍ਰਾਪਰਟੀ ਟੈਕਸ ਖਤਮ ਕਰਨ,  ਸਾਰਿਆਂ ਦਾ ਕਰਜਾ ਮਾਫ ਕਰਨ ਵਰਗੇ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਹੁਣ ਇਹਨਾਂ ਵਾਅਦਿਆਂ ਨੂੰ ਪੂਰਾ ਕਰਨ ਤੋਂ ਭਜ ਰਹੀ ਹੈ ਪਰ ਅਕਾਲੀ ਵਰਕਰ ਕਾਂਗਰਸ ਨੁੰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਨਹੀਂ ਦੇਣਗੇ|  ਇਸ ਮੌਕੇ ਬਲਜੀਤ ਸਿੰਘ ਕੁੰਭੜਾ, ਸੁਖਦੇਵ ਸਿੰਘ ਪਟਵਾਰੀ, ਗੁਰਮੁੱਖ ਸਿੰਘ ਸੋਹਲ, ਪਰਮਿੰਦਰ ਸਿੰਘ ਤਸੰਬਲੀ, ਅਸ਼ੋਕ ਝਾਅ ਸਾਰੇ ਕੌਂਸਲਰ, ਨਸੀਬ ਸਿੰਘ ਸੰਧੂ, ਪੰਜਾਬ ਸਿੰਘ ਕੰਗ,ਹਰਿੰਦਰ ਸਿੰਘ ਖਹਿਰਾ, ਹਰਦੇਵ ਸਿੰਘ ਹਰਪਾਲਪੁਰ, ਕਰਮ ਸਿੰਘ ਬਬਰਾ, ਵਿੱਕੀ, ਗਗਨਦੀਪ ਬੈਂਸ  ਵੀ ਮੌਜੂਦ ਸਨ|

Leave a Reply

Your email address will not be published. Required fields are marked *