ਕਾਂਗਰਸ ਨੇ ਪ੍ਰਿਅੰਕਾ ਗਾਂਧੀ ਨੂੰ ਬਣਾਇਆ ਜਨਰਲ ਸਕੱਤਰ

ਨਵੀਂ ਦਿੱਲੀ, 23 ਜਨਵਰੀ (ਸ.ਬ.) ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਪੱਤਾ ਖੇਡਦਿਆਂ ਪ੍ਰਿਅੰਕਾ ਗਾਂਧੀ ਨੂੰ ਰਸਮੀ ਤੌਰ ਤੇ ਸਿਆਸਤ ਵਿੱਚ ਉਤਾਰ ਦਿੱਤਾ ਹੈ| ਕਾਂਗਰਸ ਨੇ ਪ੍ਰਿਅੰਕਾ ਗਾਂਧੀ ਨੂੰ ਪਾਰਟੀ ਵਿੱਚ ਜਨਰਲ ਸਕੱਤਰ ਦਾ ਅਹੁਦਾ ਦਿੰਦਿਆਂ ਪੂਰਬੀ ਉੱਤਰ ਪ੍ਰਦੇਸ਼ ਦਾ ਇੰਚਾਰਜ ਲਾਇਆ ਹੈ|
ਇਸ ਤੋਂ ਸਪਸ਼ਟ ਹੈ ਕਿ ਪ੍ਰਿਅੰਕਾ ਗਾਂਧੀ ਲੋਕ ਸਭਾ ਚੋਣਾਂ ਵਿੱਚ ਵੱਡਾ ਰੋਲ ਨਿਭਾਉਣਗੇ| ਕਾਂਗਰਸ ਵਿੱਚ ਲੰਮੇ ਸਮੇਂ ਤੋਂ ਮੰਗ ਸੀ ਕਿ ਪ੍ਰਿਅੰਕਾ ਗਾਂਧੀ ਨੂੰ ਸਿਆਸਤ ਵਿੱਚ ਅੱਗੇ ਕੀਤਾ ਜਾਏ| ਹੁਣੇ ਤੱਕ ਪ੍ਰਿਅੰਕਾ ਸਿਆਸਤ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਅ ਰਹੀ ਸੀ| ਉਂਝ ਉਹ ਚੋਣ ਪ੍ਰਚਾਰ ਵਿੱਚ ਹਿੱਸਾ ਲੈਂਦੇ ਸੀ|
ਕਾਂਗਰਸ ਤੇ ਖਾਸਕਰ ਗਾਂਧੀ ਪਰਿਵਾਰ ਦਾ ਗੜ੍ਹ ਰਹੇ ਉੱਤਰ ਪ੍ਰਦੇਸ਼ ਵਿੱਚ ਪਾਰਟੀ ਨੂੰ ਵੱਡਾ ਖੋਰਾ ਲੱਗਾ ਹੈ| ਇਸ ਵੇਲੇ ਬੀਜੇਪੀ, ਸਮਾਜਵਾਦੀ ਪਾਰਟੀ ਤੇ ਬਸਪਾ ਤੋਂ ਮਗਰੋਂ ਕਾਂਗਰਸ ਚੌਥੇ ਨੰਬਰ ਤੇ ਖਿਸਕ ਗਈ ਹੈ|

Leave a Reply

Your email address will not be published. Required fields are marked *