ਕਾਂਗਰਸ ਪਾਰਟੀ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦੇਣ ਲਈ ਵਚਨਬੱਧ: ਸਾਧੂ ਸਿੰਘ ਧਰਮਸੋਤ

ਐਸ.ਏ.ਐਸ. ਨਗਰ, 4 ਸਤੰਬਰ (ਸ.ਬ.) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ 19 ਸਤੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਇੰਚਾਰਜ ਸ. ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ| ਜਿਸ ਵਿਚ ਵਿਸ਼ੇਸ਼ ਤੌਰ ਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ, ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ, ਸੀਨੀਅਰ ਕਾਂਗਰਸੀ ਆਗੂ ਸੀ੍ਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਹੋਰ ਅਹੁਦੇਦਾਰ ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ|
ਇਸ ਮੌਕੇ ਬੋਲਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿਚ ਆਪਣੇ ਪਾਰਟੀ ਦੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਵੱਖ-ਵੱਖ ਅਹੁਦਿਆਂ ਨਾਲ ਨਵਾਜਿਆ ਜਾਵੇਗਾ| ਉਹਨਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਲਈ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਭਲਕੇ 5 ਸਤੰਬਰ ਨੂੰ ਕਰ ਦਿੱਤਾ ਜਾਵੇਗਾ|
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਵਾਪਰੀਆਂ ਘਟਨਾਵਾਂ ਵਿੱਚ ਨਿਭਾਇਆ ਗਿਆ ਰੋਲ ਬੇਨਕਾਬ ਹੋ ਚੁੱਕਾ ਹੈ ਅਤੇ ਲੋਕ ਹੁਣ ਅਕਾਲੀਆਂ ਨੂੰ ਮੂੰਹ ਨਹੀਂ ਲਗਾਉਣਗੇ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਧਰਮ ਦੇ ਨਾਂਅ ਤੇ ਆਪਣੀ ਕੁਰਸੀ ਦੀ ਖਾਤਰ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ| ਅਕਾਲੀ ਦਲ ਨੇ ਸੱਤਾ ਤੇ ਕਾਬਿਜ ਹੋ ਕੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਕੰਮ ਕਰਨ ਦੀ ਬਜਾਏ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਪੰਜਾਬ ਨੂੰ ਕਰਜਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ|
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣਾਂ ਵਿਚ ਹੁੰਝਾ ਫੇਰ ਜਿੱਤ ਹਾਸਿਲ ਕਰੇਗੀ ਅਤੇ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਮੁਕੰਮਲ ਸਫਾਇਆ ਹੋ ਜਾਵੇਗਾ| ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿਚ ਹੁੰਝਾ ਫੇਰ ਜਿੱਤ ਹਾਸਿਲ ਕਰਨ ਲਈ ਸਾਰੇ ਇੱਕ ਜੁੱਟ ਹੋ ਕੇ ਕੰਮ ਕਰਨ|
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਮੀਤ ਸਿੰਘ ਬੜੀ, ਕੁਲਵਿੰਦਰ ਸਿੰਘ ਬੜੀ ਅਤੇ ਬਲਵਿੰਦਰ ਸਿੰਘ ਬਾਕਰਪੁਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ| ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਇੰਚਾਰਜ ਅਤੇ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਭਗਤ ਸਿੰਘ ਮੌਲੀ ਬੈਦਵਾਣ, ਚੌਧਰੀ ਰਿਸ਼ੀਪਾਲ ਸਨੇਟਾ, ਹਰਭਜਨ ਸਿੰਘ ਰਾਏਪੁਰ ਕਲਾਂ, ਸ਼ੇਰ ਸਿੰਘ ਦੈੜੀ, ਜਗਰੂਪ ਸਿੰਘ ਢੋਲ, ਜੀ.ਐਸ. ਰਿਆੜ, ਮਨਜੀਤ ਸਿੰਘ ਤੰਗੋਰੀ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਛੱਜਾ ਸਿੰਘ ਸਰਪੰਚ ਕੁਰੜੀ, ਗੁਰਮੇਲ ਸਿੰਘ ਚਾਓ ਮਾਜਰਾ, ਦਵਿੰਦਰ ਸਿੰਘ ਕੁਰੜਾ, ਜਗਤਾਰ ਸਿੰਘ ਬਾਕਰਪੁਰ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਰਣਜੀਤ ਸਿੰਘ ਗਿੱਲ ਜਗਤਪੁਰਾ, ਗੁਰਵਿੰਦਰ ਸਿੰਘ ਬੜੀ, ਦਵਿੰਦਰ ਸਿੰਘ ਬਾਕਰਪੁਰ, ਹਰੀ ਸਿੰਘ ਬਾਕਰਪੁਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਅਜਮੇਰ ਸਿੰਘ ਦਾਉਂ, ਦਲਜੀਤ ਸਿੰਘ ਸਰਪੰਚ ਮਨਾਣਾਂ, ਬਲਜੀਤ ਸਿੰਘ ਠਸਕਾ, ਮਨਫੂਲ ਸਿੰਘ ਬੜੀ, ਫਕੀਰ ਸਿੰਘ ਮੋਟੇਮਾਜਰਾ, ਰਣਧੀਰ ਸਿੰਘ ਚਾਓ ਮਾਜਰਾ, ਅਜਮੇਰ ਸਿੰਘ ਦਾਉਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ|

Leave a Reply

Your email address will not be published. Required fields are marked *