ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਹਮੇਸ਼ਾਂ ਪੰਜਾਬ ਦਾ ਵਿਨਾਸ਼ ਹੋਇਆ : ਪ੍ਰੋ. ਚੰਦੂਮਾਜਰਾ

ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਹਮੇਸ਼ਾਂ ਪੰਜਾਬ ਦਾ ਵਿਨਾਸ਼ ਹੋਇਆ : ਪ੍ਰੋ. ਚੰਦੂਮਾਜਰਾ
ਅਕਾਲੀ ਦਲ ਨੇ ਤੇਲ ਕੀਮਤਾਂ ਵਿੱਚ ਵਾਧੇ ਵਿਰੁੱਧ ਰੋਸ ਮਾਰਚ ਕੱਢਿਆ, ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਐਸ.ਏ.ਐਸ. ਨਗਰ, 26 ਜੂਨ (ਸ.ਬ.) ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ| ਜਿੱਥੇ ਡੀਜ਼ਲ ਦੇ ਮਹਿੰਗੇ ਰੇਟਾਂ ਕਰਕੇ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਕਿਸਾਨੀ ਉਤੇ ਬਹੁਤ ਮਾੜਾ ਅਸਰ ਪਿਆ ਹੈ ਉਥੇ ਟਰਾਂਸਪੋਰਟ ਸੈਕਟਰ ਅਤੇ ਆਵਾਜਾਈ ਲਈ ਵਰਤੇ ਜਾਂਦੇ ਸਾਰੇ ਸਾਧਨਾਂ ਉਪਰ ਮਾੜਾ ਅਸਰ ਪੈਣ ਕਰਕੇ ਆਵਾਜਾਈ, ਢੋਆ-ਢੁਆਈ ਅਤੇ ਮਹਿੰਗਾਈ ਵਿੱਚ ਸਿੱਧੇ ਤੌਰ ਤੇ ਵਾਧਾ ਹੋਇਆ ਹੈ| ਇਹ ਗੱਲ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਸਬੰਧੀ ਅਕਾਲੀ ਦਲ ਵੱਲੋਂ ਰੋਸ ਮਾਰਚ ਕੱਢਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਕਦੇ ਵੀ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਹਮੇਸ਼ਾਂ ਪੰਜਾਬ ਦਾ ਵਿਨਾਸ਼ ਹੀ ਹੋਇਆ ਹੈ|
ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਦੀ ਅਗਵਾਈ ਵਿੱਚ ਫੇਜ਼ 8 ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਈ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ| ਉਸ ਉਪਰੰਤ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ (ਵਿਧਾਇਕ ਹਲਕਾ ਡੇਰਾਬਸੀ) ਨੇ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਜਿਸ ਕਾਰਨ ਦੋਪਹੀਆ ਵਾਹਨਾਂ ਦੀ ਵਰਤੋਂ ਕਰਨ ਵਾਲੇ ਆਮ ਆਦਮੀ ਤੋਂ ਲੈ ਕੇ ਮੱਧਵਰਗੀ ਅਤੇ ਉਚ ਸ਼੍ਰੇਣੀ ਤੱਕ ਸਮਾਜ ਦੇ ਸਾਰੇ ਵਰਗ ਪ੍ਰਭਾਵਿਤ ਹੋਏ ਹਨ| ਅਕਾਲੀ ਦਲ ਦੇ ਹਲਕਾ ਇੰਚਾਰਜ ਮੁਹਾਲੀ ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਕਿਹਾ ਕਿ ਤੇਲ ਦੀਆਂ ਵਧੀਆਂ ਕੀਮਤਾਂ ਨਾਲ ਸਕੂਲਾਂ, ਕਾਲਜਾਂ ਵਿੱਚ ਪੜ੍ਹਨ ਵਾਲਾ ਵਿਦਿਆਰਥੀ ਵਰਗ ਬਹੁਤ ਪ੍ਰਭਾਵਿਤ ਹੋਇਆ ਹੈ| ਛੋਟੇ ਸਾਧਨ ਆਟੋ ਵਗੈਰਾ ਵਿੱਚ ਸਫ਼ਰ ਕਰਨ ਵਾਲਾ ਸਮਾਜ ਦਾ ਆਮ ਵਰਗ ਵੀ ਬੁਰੀ ਤਰ੍ਹਾਂ ਇਸ ਲਪੇਟ ਵਿੱਚ ਆਇਆ ਹੈ| ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਸ੍ਰ. ਰਣਜੀਤ ਸਿੰਘ ਗਿੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਮਹਿਸੂਸ ਕਰਦਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸੂਬਾ ਸਰਕਾਰ ਦੀ ਨਜ਼ਰਸਾਨੀ ਦੀ ਮੰਗ ਕਰਦੀਆਂ ਹਨ| ਪਰੰਤੂ ਅਫਸੋਸ ਇਸ ਗੱਲ ਦਾ ਹੈ ਕਿ ਪੰਜਾਬ ਦੀ ਸੂਬਾ ਸਰਕਾਰ ਇਨ੍ਹਾਂ ਕੀਮਤਾਂ ਨੂੰ ਘਟਾਉਣ ਲਈ ਕੋਈ ਉਸਾਰੂ ਯਤਨ ਨਹੀਂ ਕਰ ਰਹੀ ਹੈ ਬਲਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਰਾਹੀਂ ਭੰਡੀ ਪ੍ਰਚਾਰ ਕਰਕੇ ਇਨ੍ਹਾਂ ਕੀਮਤਾਂ ਦਾ ਠੀਕਰਾ ਕੇਂਦਰ ਸਰਕਾਰ ਉਤੇ ਭੰਨ ਰਹੀ ਹੈ| ਅਕਾਲੀ ਦਲ ਦੇ ਮੁਹਾਲੀ ਸ਼ਹਿਰੀ ਜਥਾ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਜੀ.ਐਸ.ਟੀ. ਪ੍ਰਣਾਲੀ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਵੀ ਜੀ.ਐਸ.ਟੀ. ਦੇ ਘੇਰੇ ਵਿੱਚ ਲਿਆਉਣ ਵਾਸਤੇ ਪਹਿਲਕਦਮੀ ਕਰਨੀ ਚਾਹੀਦੀ ਸੀ ਜੋ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਨਹੀਂ ਕੀਤੀ|
ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ (ਤਿੰਨੋਂ ਐਸ.ਜੀ.ਪੀ.ਸੀ. ਮੈਂਬਰ), ਲੇਬਰਫੈਡ ਦੇ ਐਮ ਡੀ ਸ੍ਰ. ਪਰਮਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਯੂਥ ਅਕਾਲੀ ਦਲ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਸ੍ਰ. ਸਤਿੰਦਰ ਸਿੰਘ ਗਿੱਲ, ਬੀ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਸ੍ਰ. ਗੁਰਮੁਖ ਸਿੰਘ ਸੋਹਲ, ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਕਾਹਲੋਂ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕਮਲਜੀਤ ਸਿੰਘ ਰੂਬੀ, ਪਰਵਿੰਦਰ ਸਿੰਘ ਤਸਿੰਬਲੀ, ਜਸਵੀਰ ਕੌਰ ਅੱਤਲੀ, ਹਰਪਾਲ ਸਿੰਘ ਚੰਨਾ, ਸੁਰਿੰਦਰ ਸਿੰਘ ਰੋਡਾ (ਸਾਰੇ ਕੌਂਸਲਰ), ਜਿਲ੍ਹਾ ਯੋਜਨਾਂ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀ. ਕ੍ਰਿਸ਼ਨਪਾਲ ਸ਼ਰਮਾ, ਜਸਵਿੰਦਰ ਸਿੰਘ ਜੱਸੀ ਪ੍ਰਧਾਨ, ਬੀ.ਸੀ. ਵਿੰਗ ਦਿਹਾਤੀ, ਸਾਧੂ ਸਿੰਘ ਖਲੌਰ, ਦਿਲਬਾਗ ਸਿੰਘ ਮੀਆਂਪੁਰ, ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਅਬਿਆਣਾ, ਪ੍ਰਭਜੋਤ ਸਿੰਘ ਕਲੇਰ, ਅਵਤਾਰ ਸਿੰਘ ਦਾਓਂ, ਬਲਵਿੰਦਰ ਸਿੰਘ ਲਖਨੌਰ, ਬਲਜੀਤ ਸਿੰਘ ਜਗਤਪੁਰਾ, ਹਰਮਿੰਦਰ ਸਿੰਘ ਪੱਤੋਂ, ਸੁਰਿੰਦਰ ਸਿੰਘ ਸੋਹਾਣਾ, ਹਰਪਾਲ ਬਰਾੜ, ਡਾ ਮੇਜਰ ਸਿੰਘ, ਸੰਤੋਖ ਸਿੰਘ, ਗੁਰਮੀਤ ਸਿੰਘ ਸੰਤੋਖ ਸਿੰਘ, ਹਰਪਾਲ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ, ਪ੍ਰੇਮ ਸਿੰਘ ਝਿਊਰਹੇੜੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਜਸਵੀਰ ਸਿੰਘ ਜੱਸੀ ਕੁਰੜਾ, ਅਵਤਾਰ ਸਿੰਘ ਦਾਊਂ, ਬੀਬੀ ਰਿੰਕੂ ਵਰਮਾ, ਰੇਨੂੰ ਗੁਪਤਾ, ਬਲਜੀਤ ਸਿੰਘ ਕਾਰਕੌਰ, ਸਰਬਜੀਤ ਸਿੰਘ ਕਾਦੀਮਾਜਰਾ, ਰਜਿੰਦਰ ਸਿੰਘ ਈਸਾਪੁਰ, ਮਲਕੀਤ ਸਿੰਘ ਥੇੜ੍ਹੀ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਮੋਜ਼ੇਵਾਲ, ਪ੍ਰੀਤਮ ਸਿੰਘ, ਗੁਰਪ੍ਰਤਾਪ ਸਿੰਘ ਬੜੀ, ਹਰਜਿੰਦਰ ਸਿੰਘ ਬਲੌਂਗੀ ਆਦਿ ਸਮੇਤ ਬਲਾਕ ਸੰਮਤੀ ਦੇ ਮੈਂਬਰ ਅਹੁਦੇਦਾਰ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਤੇ ਅਹੁਦੇਦਾਰ, ਪਿੰਡਾਂ ਦੇ ਪੰਚ ਸਰਪੰਚਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜਿਰ ਸਨ|

Leave a Reply

Your email address will not be published. Required fields are marked *