ਕਾਂਗਰਸ ਪਾਰਟੀ ਨੇ ਹਮੇਸ਼ਾ ਵਿਕਾਸ ਦੀ ਗੱਲ ਕੀਤੀ : ਮਛਲੀ ਕਲਾਂ

ਐਸ.ਏ.ਐਸ.ਨਗਰ, 8 ਫਰਵਰੀ (ਸ.ਬ.) ਵਾਰਡ ਨੰਬਰ 38 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਦੀਪ ਸੋਨੀ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਹਤ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੀ ਪਤਨੀ ਬੀਬੀ ਦਲਜੀਤ ਕੌਰ ਸਿੱਧੂ, ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪਤਨੀ ਬੀਬੀ ਜਤਿੰਦਰ ਕੌਰ ਸਿੱਧੂ ਅਤੇ ਉਮੀਦਵਾਰ ਪ੍ਰਦੀਪ ਸੋਨੀ ਦੀ ਪਤਨੀ ਬੀਬੀ ਸੁਨੀਤਾ ਸੋਨੀ ਵਲੋਂ ਵਾਰਡ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਅਤੇ ਲੋਕਾਂ ਨੂੰ ਅਜਾਦ ਗਰੁੱਪ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਸz. ਮਛਲੀ ਕਲਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਵਿਕਾਸ ਦੀ ਗੱਲ ਕੀਤੀ ਹੈ, ਜਦੋਂ ਕਿ ਵਿਰੋਧੀ ਉਮੀਦਵਾਰ ਸਿਰਫ ਸੱਤਾ ਦੀ ਲਾਲਸਾ ਵਿਚ ਹਨ। ਉਹਨਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਸਮੇਤ ਅਕਾਲੀ ਕੌਂਲਰਾਂ ਨੂੰ ਇਹ ਗੱਲ ਪਤਾ ਸੀ ਕਿ ਮੁਹਾਲੀ ਦੇ ਲੋਕਾਂ ਨੇ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਇਸੇ ਕਾਰਨ ਹੀ ਇਨ੍ਹਾਂ ਲੋਕਾਂ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਗੰਢਤੁੱਪ ਕਰਕੇ ਆਪਣਾ ਵੱਖਰਾ ਧੜਾ ਬਣਾਇਆ ਹੈ ਅਤੇ ਚੋਣਾਂ ਤੋਂ ਬਾਅਦ ਇਨ੍ਹਾਂ ਨੇ ਦੁਬਾਰਾ ਅਕਾਲੀ ਦਲ ਦੀ ਸ਼ਰਣ ਵਿਚ ਚਲੇ ਜਾਣਾ ਹੈ।

ਇਸ ਮੌਕੇ ਉਮੀਦਵਾਰ ਪ੍ਰਦੀਪ ਸੋਨੀ ਨੇ ਕਿਹਾ ਕਿ ਵਾਰਡ ਦਾ ਸਰਵਪੱਖੀ ਵਿਕਾਸ ਉਨ੍ਹਾਂ ਦਾ ਪਹਿਲਾ ਉਦੇਸ਼ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਘਰ ਦੇ ਦਰਵਾਜੇ 24 ਘੰਟੇਖੁਲ੍ਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੁਰੀਤ, ਪਰਮ ਵਿਰਕ, ਸਤਿੰਦਰਪਾਲ ਵਿਰਕ, ਕੁਲਵੰਤ ਸਿੰਘ, ਇਕਬਾਲ ਸਿੰਘ ਭੁੱਲਰ, ਧਰਮ ਸਿੰਘ ਰਾਵਤ ਅਤੇ ਕਮਾਂਡੈਂਟ ਜੀ.ਸੀ.ਐਸ ਢਿੱਲੋਂ ਵੀ ਮੌਜੂਦ ਸਨ।

Leave a Reply

Your email address will not be published. Required fields are marked *