ਕਾਂਗਰਸ ਪਾਰਟੀ ਨੇ ਹੀ ਕਰਵਾਇਆ ਸ਼ਹਿਰ ਦਾ ਸਰਬਪੱਖੀ ਵਿਕਾਸ : ਅਮਰਜੀਤ ਸਿੰਘ ਜੀਤੀ ਸਿੱਧੂ
ਐਸ.ਏ.ਐਸ.ਨਗਰ, 6 ਫਰਵਰੀ (ਸ.ਬ.) ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਮੁਹਾਲੀ ਸ਼ਹਿਰ ਦਾ ਅਸਲ ਵਿਕਾਸ ਹੋਇਆ ਹੈ। ਉਹਨਾਂ ਕਿਹਾ ਕਿ ਮੁਹਾਲੀ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਿਨਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੀਆਂ ਕੋਸ਼ਿਸ਼ਾਂ ਦੇ ਤਹਿਤ ਪਿਛਲੇ ਚਾਰ ਸਾਲਾਂ ਵਿਚ ਚਹੁੰਪੱਖੀ ਵਿਕਾਸ ਕਰਵਾਇਆ ਗਿਆ ਹੈ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ।
ਵਾਰਡ ਨੰਬਰ 40 ਤੋਂ ਕਾਂਗਰਸੀ ਉਮੀਦਵਾਰ ਸੁੱਚਾ ਸਿੰਘ ਕਲੌੜ ਦੇ ਨਾਲ ਸੈਕਟਰ 78 ਵਿੱਚ ਇੱਕ ਸਾਂਝੇ ਡੋਰ ਟੂ ਡੋਰ ਅਭਿਆਨ ਦੀ ਅਗਵਾਈ ਕਰਦਿਆਂ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਮੁਹਾਲੀ ਦੇ ਲੋਕਾਂ ਕੋਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਕਰਕੇ ਸ਼ਹਿਰ ਦੇ ਵਿਕਾਸ ਲਈ ਬਲਬੀਰ ਸਿੱਧੂ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜਬੂਤ ਕਰਨ ਦਾ ਇੱਕ ਵਧੀਆ ਮੌਕਾ ਹੈ।
ਉਹਨਾਂ ਕਿਹਾ ਕਿ ਇੱਕ ਪਾਸੇ ਉਹ ਲੋਕ ਹਨ ਜਿਹੜੇ ਸੱਤਾ ਅਤੇ ਵਿਅਕਤੀਗਤ ਲਾਭ ਲਈ ਵਫਾਦਾਰੀਆਂ ਬਦਲ ਲੈਂਦੇ ਹਨ ਅਤੇ ਦੂਜੇ ਪਾਸੇ ਕਾਂਗਰਸ ਪਾਰਟੀ ਹੈ ਜਿਸਦਾ ਇੱਕੋ ਇੱਕ ਏਜੰਡਾ ਲੋਕਾਂ ਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨਾ ਹੈ। ਉਹਨਾਂ ਕਿਹਾ ਕਿ ਮੁਹਾਲੀ ਵਿੱਚ ਵਿਰੋਧੀ ਧਿਰ ਖਿੰਡੀ ਹੋਈ ਹੈ ਜਦੋਂਕਿ ਕਾਂਗਰਸੀ ਇਕਜੁੱਟ ਹਨ ਅਤੇ ਮੁਹਾਲੀ ਸ਼ਹਿਰ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿਚ ਕਾਂਗਰਸੀ ਮੇਅਰ ਅਤੇ ਨਗਰ ਨਿਗਮ ਵਿਚ ਬਹੁਮਤ ਦੇ ਨਾਲ ਸ਼ਹਿਰ ਦੀ ਵਿਕਾਸ ਗਤੀ ਹੋਰ ਤੇਜੀ ਨਾਲ ਵਧੇਗੀ।