ਕਾਂਗਰਸ ਵਲੋਂ ਇੰਦਰਾ ਗਾਂਧੀ ਦੀ 34ਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਭੇਂਟ

ਨਵੀਂ ਦਿੱਲੀ, 31 ਅਕਤੂਬਰ (ਸ.ਬ.) ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 34ਵੀਂ ਬਰਸੀ ਮੌਕੇ ਉਨ੍ਹਾਂ ਦੀ ਸਮਾਧੀ ਸ਼ਕਤੀ ਸਥਲ ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ| ਇਸ ਮਗਰੋਂ ਰਾਹੁਲ ਨੇ ਟਵੀਟ ਕਰਕੇ ਕਿਹਾ, ”ਦਾਦੀ ਨੂੰ ਅੱਜ ਬਹੁਤ ਖੁਸ਼ੀ ਨਾਲ ਯਾਦ ਕਰ ਰਿਹਾ ਹਾਂ| ਉਨ੍ਹਾਂ ਨੇ ਮੈਨੂੰ ਬਹੁਤ ਕੁਝ ਸਿਖਾਇਆ ਅਤੇ ਬੇਹੱਦ ਪਿਆਰ ਦਿੱਤਾ| ਉਨ੍ਹਾਂ ਨੇ ਆਪਣੇ ਲੋਕਾਂ ਨੂੰ ਵੀ ਬਹੁਤ ਕੁਝ ਦਿੱਤਾ| ਮੈਨੂੰ ਉਨ੍ਹਾਂ ਤੇ ਮਾਣ ਹੈ|”

Leave a Reply

Your email address will not be published. Required fields are marked *