ਕਾਂਗਰਸ ਵਾਂਗ ਮੋਦੀ ਸਰਕਾਰ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਨਹੀਂ ਦੇ ਰਹੀ  : ਭੋਮਾ

ਐਸ ਏ ਐਸ ਨਗਰ, 31 ਅਕਤੂਬਰ (ਸ.ਬ.) ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ ਮਨਜੀਤ ਸਿੰਘ ਭੋਮਾ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਵਾਂਗ ਮੋਦੀ ਸਰਕਾਰ ਵੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ ਅਤੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਸੁਹਿਰਦ ਨਹੀਂ|
ਅੱਜ ਇਕ ਬਿਆਨ ਵਿਚ ਭਾਈ ਭੋਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉਹਨਾਂ ਦੇ ਸਾਥੀ ਮੰਤਰੀ ਸਿੱਖ ਕਤਲੇਆਮ ਉਪਰ ਸਿਰਫ ਮਗਰਮੱਛ ਦੇ ਹੰਝੂ ਵਹਾ ਕੇ ਸਿੱਖਾਂ ਦੀਆਂ ਵੋਟਾਂ ਲੈਣ ਤਕ ਹੀ ਸੀਮਿਤ ਰਹਿੰਦੇ ਹਨ ਪਰ ਕਤਲੇਆਮ ਦੇ ਪੀੜਤ ਸਿੱਖਾਂ ਨੂੰ ਅਜੇ ਤਕ ਇਨਸਾਫ ਨਹੀਂ ਮਿਲਿਆ| ਮੋਦੀ ਸਰਕਾਰ ਵੀ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਤੋਂ ਟਾਲਾ ਵੱਟ ਰਹੀ ਹੈ| ਉਹਨਾਂ ਕਿਹਾ ਕਿ ਸਿੱਖਾਂ ਨੂੰ ਹੁਣ ਸਿਰਫ ਅਕਾਲ ਪੁਰਖ ਉਪਰ ਹੀ ਇਨਸਾਫ ਦੀ ਟੇਕ ਰਹਿ ਗਈ ਹੈ|
ਉਹਨਾਂ ਕਿਹਾ ਕਿ ਮੋਦੀ ਅਤੇ ਜੇਤਲੀ ਦੀ ਜੋੜੀ ਵਲੋਂ ਜੇ ਦਰਬਾਰ ਸਾਹਿਬ ਵਿਚ ਲੰਗਰ ਛਕਣ ਵਾਲੇ ਸ਼ਰਧਾਲੂਆਂ ਉਪਰ ਥਾਲੀ ਟੈਕਸ ਲਾ ਦਿਤਾ ਗਿਆ ਤਾਂ ਕਿਸੇ ਨੂੰ ਕੋਈ ਹੈਰਾਨੀ ਨਹੀਂ ਹੋਵੇਗੀ|
ਇਸ ਮੌਕੇ ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸ ਸਤਨਾਮ ਸਿੰਘ ਕੰਡਾ, ਐਡਵੋਕੇਟ  ਰਾਜਬੀਰ ਸਿੰਘ, ਜਥੇਬੰਦਕ ਸਕੱਤਰ ਸ ਸਰਬਜੀਤ ਸਿੰਘ ਸੋਹਲ ਵੀ ਮੌਜੂਦ ਸਨ|

Leave a Reply

Your email address will not be published. Required fields are marked *