ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਨੂੰ ਕ੍ਰਿਕਟਰ ਹਰਭਜਨ ਸਿੰਘ ਨੇ ਨਕਾਰਿਆ

ਜਲੰਧਰ, 22 ਦਸੰਬਰ (ਸ.ਬ.)  ਭਾਰਤ ਦੇ ਸਾਬਕਾ ਆਫ ਸਪਿੱਨਰ ਅਤੇ ਕ੍ਰਿਕਟਰ ਹਰਭਜਨ ਸਿੰਘ ਦਾ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਬਿਆਨ ਸਾਹਮਣੇ ਆਇਆ ਹੈ| ਹਰਭਜਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਿਆਸਤ ਵਿੱਚ ਜਾਣ ਦਾ ਕੋਈ ਵੀ ਇਰਾਦਾ ਨਹੀਂ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਦੀਆਂ ਅਫਵਾਹਾਂ ਨੂੰ ਨਾ ਫੈਲਾਇਆ ਜਾਵੇ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੀਡੀਆ ਵਿੱਚ ਖਬਰਾਂ ਆ ਰਹੀਆਂ ਸਨ ਕਿ ਕ੍ਰਿਕਟਰ ਹਰਭਜਨ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ| ਦੱਸਿਆ ਜਾ ਰਿਹਾ ਸੀ ਕਿ ਹਰਭਜਨ ਸਿੰਘ ਜਲੰਧਰ ਤੋਂ ਪਾਰਟੀ ਦੇ ਉਮੀਦਵਾਰ ਬਣ ਸਕਦੇ ਹਨ| ਇਹ ਵੀ ਕਿਹਾ ਜਾ ਰਿਹਾ ਸੀ ਕਿ ਹਰਭਜਨ ਸਿੰਘ ਸਿਆਸਤ ਵਿੱਚ ਕਦਮ ਰੱਖਣ ਲਈ ਕਈ ਮਹੀਨਿਆਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਸੰਪਰਕ ਵਿੱਚ ਹਨ| ਫਿਲਹਾਲ ਹਰਭਜਨ ਸਿੰਘ ਨੇ ਪੂਰੀ ਤਰ੍ਹਾਂ ਨਾਲ ਇਨ੍ਹਾਂ ਖਬਰਾਂ ਨੂੰ ਸਿਰੇ ਤੋਂ ਨਕਾਰਦਿਆਂ ਟਵਿੱਟਰ ਤੇ ਕਿਹਾ ਹੈ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਅਤੇ ਇਹ ਸਿਰਫ ਅਫਵਾਹ ਹੀ ਫੈਲਾਈ ਜਾ ਰਹੀ ਹੈ|

Leave a Reply

Your email address will not be published. Required fields are marked *