ਕਾਂਗਰਸ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਮੁਜ਼ਾਹਰਾ

ਐਸ.ਏ.ਐਸ. ਨਗਰ, 29 ਜੂਨ (ਸ.ਬ.) ਪੰਜਾਬ ਕਾਂਗਰਸ ਵੱਲੋਂ ਤੇਲ ਕੀਮਤਾਂ ਵਿੱਚ ਵਾਧੇ ਖਿਲਾਫ ਪ੍ਰਦਰਸ਼ਨਾਂ ਨੂੰ ਤੇਜ਼ ਕਰਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ| ਇਸ ਮੌਕੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ, ਇੰਚਾਰਜ ਹਲਕਾ ਡੇਰਾਬੱਸੀ ਦੀਪਿੰਦਰ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਦੇ ਨਾਮ ਮੈਮੋਰੰਡਮ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ|
ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਦੋਂ ਕਿ ਕੌਮਾਂਤਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ| ਉਨਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ ਨਾਲ ਜਿੱਥੇ ਜਨਤਕ ਟਰਾਂਸਪੋਰਟ ਮਹਿੰਗੀ ਹੋਵੇਗੀ ਉਥੇ ਮਾਲ ਦੀ ਢੋਆ-ਢੁਆਈ ਮਹਿੰਗੀ ਹੋਣ ਨਾਲ ਮਹਿੰਗਾਈ ਵਧੇਗੀ ਜੋ ਲੋਕਾਂ ਉੱਤੇ ਕੋਰੋਨਾ ਤੋਂ ਵੀ ਵੱਡੀ ਮਾਰ ਹੋਵੇਗੀ| ਉਹਨਾਂ ਕਿਹਾ ਕਿ ਜੇ ਤੇਲ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਨਾ ਲਿਆ ਗਿਆ ਤਾਂ ਕਾਂਗਰਸ ਇਸ ਖਿਲਾਫ ਦੇਸ਼ ਵਿਆਪੀ ਅੰਦੋਲਨ ਵਿੱਢੇਗੀ|
ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਮੁਹਾਲੀ ਜਸਵਿੰਦਰ ਕੌਰ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ, ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ ਮਨਜੀਤ ਸਿੰਘ ਤੰਗੌਰੀ, ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਨਰਾਇਣ ਸਿੰਘ ਸਿੱਧੂ, ਨਛੱਤਰ ਸਿੰਘ, ਭਾਰਤ ਭੂਸ਼ਨ ਮੈਣੀ, ਸੁਰਿੰਦਰ ਸਿੰਘ ਰਾਜਪੂਤ, ਜਸਵੀਰ ਸਿੰਘ ਮਣਕੂ ਅਤੇ ਰਾਜਿੰਦਰ ਸਿੰਘ ਰਾਣਾ (ਸਾਰੇ ਸਾਬਕਾ ਕੌਂਸਲਰ), ਕੰਵਰਬੀਰ ਸਿੰਘ ਸਿੱਧੂ, ਜਸਪ੍ਰੀਤ ਸਿੰਘ ਗਿੱਲ, ਰਾਜਾ ਕੰਵਰਜੋਤ ਸਿੰਘ, ਬੂਟਾ ਸਿੰਘ ਸੋਹਾਣਾ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਹਰਜੀਤ ਸਿੰਘ ਘੋਲੂ, ਰਾਜਿੰਦਰ ਸਿੰਘ ਰਾਏਪੁਰ ਕਲਾਂ, ਬਾਲਕ੍ਰਿਸ਼ਨ ਸਰਪੰਚ ਮੌਲੀ ਬੈਦਵਾਣ, ਸਰਬਜੀਤ ਸਿੰਘ, ਇੰਦਰਜੀਤ ਸ਼ਰਮਾ, ਗੁਰਸਾਹਿਬ ਸਿੰਘ, ਗੁਰਿੰਦਰਜੀਤ ਸਿੰਘ, ਗਿਆਨ ਸਿੰਘ ਘੰਡੌਲੀ, ਰਣਜੀਤ ਸਿੰਘ ਰੈਡੀ, ਅਸ਼ਵਨੀ ਸ਼ਰਮਾ ਵੀ ਹਾਜ਼ਿਰ ਸਨ|

Leave a Reply

Your email address will not be published. Required fields are marked *