ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ : ਯੂਥ ਆਗੂ

ਐਸ ਏ ਐਸ ਨਗਰ, 9 ਮਾਰਚ (ਸ.ਬ.) ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਝਾਮਪੁਰ ਅਤੇ ਸਿਕੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ|
ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਬਦਲਾ ਲਊ ਨੀਤੀ ਉਪਰ ਕੰਮ ਕਰ ਰਹੀ ਹੈ| ਇਸ ਨੀਤੀ ਤਹਿਤ ਹੀ ਅਕਾਲੀ ਆਗੂਆਂ ਵਿਰੁੱਧ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ|
ਉਹਨਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਮੌਕੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਹਨਾਂ ਤੋਂ ਉਹ ਪੂਰੀ ਤਰਾਂ ਮੁੱਕਰ ਗਈ ਹੈ ਅਤੇ ਪੰਜਾਬ ਦਾ ਵਿਕਾਸ ਕਰਨ ਦੀ ਥਾਂ ਪੂਰਾ ਧਿਆਨ ਹੀ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਪ੍ਰੇਸਾਨ ਕਰਨ ਵਿਚ ਲਾ ਰਹੀ ਹੈ|
ਇਸ ਮੌਕੇ ਸੰਦੀਪ ਸਿੰਘ, ਰੋਹਿਤ ਸ਼ਰਮਾ, ਸਤਬੀਰ ਸਿੰਘ, ਕੁਲਦੀਪ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *