ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਮੁਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ : ਸਿੱਧੂ

ਐਸ.ਏ.ਐਸ.ਨਗਰ, 8 ਫਰਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 9 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਬਲਰਾਜ ਕੌਰ ਧਾਲੀਵਾਲ ਦੇ ਚੋਣ ਪ੍ਰਚਾਰ ਲਈ ਸੈਕਟਰ 70 ਦੇ ਪਾਰਕ ਵਿੱਚ ਚੋਣ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਇਸ ਮੌਕੇ ਵਸਨੀਕਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮੁਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ ਸੰਭਵ ਹੋਇਆ ਹੈ। ਉਹਨਾਂ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਵਿੱਚ ਮੈਡੀਕਲ ਅਤੇ ਨਰਸਿੰਗ ਕਾਲਜ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜੋ ਕਿ ਜਲਦੀ ਹੀ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ 3ਬੀ2 ਦੇ ਕਮਿਊਨਿਟੀ ਸੈਂਟਰ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੱਡੀ ਗਿਣਤੀ ਇਕੱਠ ਦੇਖ ਕੇ ਬਲਰਾਜ ਕੌਰ ਧਾਲੀਵਾਲ ਦੀ ਜਿੱਤ ਯਕੀਨੀ ਲੱਗ ਰਹੀ ਹੈ।

ਇਸ ਮੌਕੇ ਬਲਰਾਜ ਕੌਰ ਧਾਲੀਵਾਲ ਨੇ ਕਿਹਾ ਕਿ ਪਿਛਲੇ 4-5 ਮਹੀਨਿਆਂ ਤੋਂ ਸz. ਸਿੱਧੂ ਦੀ ਅਗਵਾਈ ਹੇਠ ਵਾਰਡ ਦੇ ਕਈ ਅਧੂਰੇ ਕੰਮ ਪੂਰੇ ਹੋਏ ਹਨ ਅਤੇ ਇਹ ਕੰਮ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਚੰਡੀਗੜ੍ਹ ਦੇ ਕਾਂਗਰਸੀ ਆਗੂ ਸz. ਐਚ.ਐਸ. ਲੱਖੀ, ਗਗਨ ਧਾਲੀਵਾਲ, ਰੈਜੀਡੇਂਟ ਵੈਲਫੇਅਰ ਐਸੋਸੀਏਸ਼ਨ ਐਚ.ਆਈ.ਜੀ. ਸੈਕਟਰ 70 ਦੇ ਪ੍ਰਧਾਨ ਜੀ.ਸੀ.ਢਾਂਡਾ, ਵਿੱਤ ਸਕੱਤਰ ਵਿਨੋਦ ਕਪਾਹੀ, ਕਾਬਲ ਸਿੰਘ, ਜੇ.ਐਸ. ਪਾਤਰ, ਰਕੇਸ਼ ਮਹਾਜਨ, ਕਰਨਲ ਏ.ਐਸ.ਭਿੰਡਰ, ਨਾਇਬ ਸਿੰਘ ਸੈਣੀ, ਬਿੱਟੂ ਬੈਦਵਾਣ, ਟੀ.ਪੀ. ਸਿੰਘ ਅਤੇ ਰਵੀ ਦੀਪ ਰਾਣਾ ਮੌਜੂਦ ਸਨ।

Leave a Reply

Your email address will not be published. Required fields are marked *